ਮਿਊਂਸਪਲ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਚ ਪਟੀਸ਼ਨ ਦਾਖਲ, ਪੰਜਾਬ ਸਰਕਾਰ ਜਵਾਬ ਤਲਬ
ਪਟੀਸ਼ਨਕਰਤਾ ਵੱਲੋਂ 42 ਮਿਊਂਸੀਪਲ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।
Municipal Council Elections : ਪੰਜਾਬ ਦੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ 42 ਮਿਊਂਸੀਪਲ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।
ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਮਲੇਰਕੋਟਲਾ ਦੇ ਬੇਅੰਤ ਸਿੰਘ ਨੇ ਦਾਖਲ ਕੀਤੀ ਹੈ। ਐਡਵੋਕੇਟ ਭੀਸ਼ਮ ਕਿੰਗਰ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋਇਆ ਹੈ, ਇਨ੍ਹਾਂ ਵਿੱਚੋਂ ਕਈਆਂ ਦਾ ਕਾਰਜਕਾਲ ਖਤਮ ਹੋਏ ਨੂੰ 3 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਨਤੀਜੇ ਵੱਜੋਂ ਵਿਕਾਸ ਦੇ ਸਾਰੇ ਕੰਮ ਠੱਪ ਪਏ ਹਨ, ਜਿਨ੍ਹਾਂ ਨੂੰ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸਾਰੀਆਂ ਨਗਰ ਕੌਂਸਲ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਗਈ ਹੈ।