Talwandi Sabo ਦੇ ਪਿੰਡ ਚੱਠੇਵਾਲਾ ਵਿਖੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਨੂੰ ਲੈ ਕੇ ਪੁਲਿਸ ਅਤੇ ਕਿਸਾਨ ਹੋਏ ਆਹਮੋ ਸਾਹਮਣੇ
Talwandi Sabo News : ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਅੱਜ ਕਿਸਾਨ ਦੀ ਜ਼ਮੀਨ ਦੀ ਕੁਰਕੀ ਨੂੰ ਲੈ ਕੇ ਪੁਲਿਸ ਅਤੇ ਕਿਸਾਨ ਆਹਮੋ -ਸਾਹਮਣੇ ਹੋ ਗਏ ਹਨ। ਪਿੰਡ ਚੱਠੇ ਵਾਲਾ ਵਿਖੇ ਕੁਰਕੀ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਪੁੱਜੇ ਸਨ। ਇਸ ਦੌਰਾਨ ਕੁਰਕੀ ਸ਼ੁਰੂ ਕਰਨ ਸਮੇਂ ਕਿਸਾਨਾਂ ਅਤੇ ਆੜਤੀਆਂ ਵਿੱਚ ਹੱਥੋਂ ਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ
Talwandi Sabo News : ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਅੱਜ ਕਿਸਾਨ ਦੀ ਜ਼ਮੀਨ ਦੀ ਕੁਰਕੀ ਨੂੰ ਲੈ ਕੇ ਪੁਲਿਸ ਅਤੇ ਕਿਸਾਨ ਆਹਮੋ -ਸਾਹਮਣੇ ਹੋ ਗਏ ਹਨ। ਪਿੰਡ ਚੱਠੇ ਵਾਲਾ ਵਿਖੇ ਕੁਰਕੀ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਪੁੱਜੇ ਸਨ। ਇਸ ਦੌਰਾਨ ਕੁਰਕੀ ਸ਼ੁਰੂ ਕਰਨ ਸਮੇਂ ਕਿਸਾਨਾਂ ਅਤੇ ਆੜਤੀਆਂ ਵਿੱਚ ਹੱਥੋਂ ਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਦੇ ਕਿਸਾਨ ਗੁਰਮੇਲ ਸਿੰਘ ਦੀ 14 ਕਨਾਲਾਂ ਜ਼ਮੀਨ ਦੀ ਕੁਰਕੀ 14 ਲੱਖ 87 ਹਜ਼ਾਰ 200 ਰੁਪਏ ਵਿੱਚ ਮਾਨਯੋਗ ਅਦਾਲਤ ਦੇ ਹੁਕਮਾਂ 'ਤੇ ਰਾਮਾ ਮੰਡੀ ਦੇ ਆੜਤੀਏ ਵਿਨੋਦ ਕੁਮਾਰ ਕਰਨ ਆਏ ਸਨ। ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨਾਲ ਪ੍ਰਸ਼ਾਸਨਿਕ ਅਧਿਕਾਰੀ ਪਿੰਡ ਚੱਠੇਵਾਲਾ ਵਿਖੇ ਸੁਸਾਇਟੀ ਦੇ ਨਜ਼ਦੀਕ ਕੁਰਕੀ ਕਰਨ ਲੱਗੇ।
ਕਿਸਾਨ ਯੂਨੀਅਨ ਦੇ ਆਗੂਆਂ ਨੇ ਹੰਗਾਮਾ ਕਰ ਦਿੱਤਾ, ਜਿਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿੱਚ ਹੱਥੋਪਾਈ ਵੀ ਹੋ ਗਈ। ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਵਾਰ ਕੁਰਕੀ ਰੱਦ ਕਰ ਦਿੱਤੀ ਅਤੇ ਅਗਲੀ ਕਾਰਵਾਈ ਲਈ ਮਾਨਯੋਗ ਅਦਾਲਤ ਨੂੰ ਲਿਖ ਕੇ ਭੇਜਣ ਦੀ ਗੱਲ ਕੀਤੀ। ਉਧਰ ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਦੀ ਕੁਰਕੀ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤੀ ਜਾਵੇਗੀ।