Chandigarh BJP Office Attack : ਪੁਲਿਸ ਨੇ ਹਮਲੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਪਾਕਿਸਤਾਨ ਦੀ ISI ਨਾਲ ਜੁੜੀਆਂ ਤਾਰਾਂ
Chandigarh BJP Office Attack : ਸੂਤਰਾਂ ਅਨੁਸਾਰ, ਗ੍ਰਿਫ਼ਤਾਰ ਕੀਤੇ ਦੋ ਮੁੱਖ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਤੇ ਗੁਰਤੇਜ ਸਿੰਘ ਵੱਜੋਂ ਦੱਸੀ ਜਾ ਰਹੀ ਹੈ, ਜਿਨ੍ਹਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਮਨਪ੍ਰੀਤ ਸਿੰਘ ਨੇ ਗ੍ਰੇਨੇਡ ਸੁੱਟਿਆ ਸੀ, ਜਦਕਿ ਗੁਰਤੇਜ ਨੇ ਵੀਡੀਓ ਬਣਾਈ ਸੀ।
Chandigarh BJP Office Attack : ਚੰਡੀਗੜ੍ਹ 'ਚ ਭਾਜਪਾ ਦਫਤਰ ਦੇ ਬਾਹਰ ਗ੍ਰੇਨੇਡ ਧਮਾਕੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਹਮਲੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਮੁੱਖ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਤੇ ਗੁਰਤੇਜ ਸਿੰਘ ਵੱਜੋਂ ਦੱਸੀ ਜਾ ਰਹੀ ਹੈ, ਜਿਨ੍ਹਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਮਨਪ੍ਰੀਤ ਸਿੰਘ ਨੇ ਗ੍ਰੇਨੇਡ ਸੁੱਟਿਆ ਸੀ, ਜਦਕਿ ਗੁਰਤੇਜ ਨੇ ਵੀਡੀਓ ਬਣਾਈ ਸੀ।
ਦੱਸ ਦਈਏ ਕਿ ਇਸਤੋਂ ਪਹਿਲਾਂ ਚੰਡੀਗੜ੍ਹ ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਵਿੱਚ 5 ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਸ਼ਾਮਲ ਹਨ।
ISI ਨਾਲ ਜੁੜੀਆਂ ਤਾਰਾਂ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਾਰੀ ਸਾਜ਼ਿਸ਼ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਨਾਲ ਜੁੜੀ ਹੋਈ ਹੈ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਪੰਜਾਬ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਸੀ।
ਜ਼ਿਕਰਯੋਗ ਹੈ ਕਿ ਇਹ ਧਮਾਕਾ ਬੁੱਧਵਾਰ ਸ਼ਾਮ (1 ਅਪ੍ਰੈਲ) ਨੂੰ ਹੋਇਆ ਸੀ। ਘਟਨਾ ਸਥਾਨ 'ਤੇ ਖੜ੍ਹੀਆਂ ਕਈ ਕਾਰਾਂ ਦੀਆਂ ਖਿੜਕੀਆਂ ਟੁੱਟ ਗਈਆਂ ਸਨ ਅਤੇ ਆਲੇ-ਦੁਆਲੇ ਦੀਆਂ ਕੰਧਾਂ 'ਤੇ ਛੱਰਿਆਂ ਦੇ ਨਿਸ਼ਾਨ ਦਿਖਾਈ ਦਿੱਤੇ ਸਨ। ਘਟਨਾ ਦੀਆਂ ਦੋ ਵੀਡੀਓ ਵਾਇਰਲ ਹੋਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਇੱਕ ਵਿਅਕਤੀ ਗ੍ਰਨੇਡ ਬੰਬ ਸੁੱਟਦਾ ਦਿਖਾਈ ਦੇ ਰਿਹਾ ਸੀ। ਦੂਜੇ ਵੀਡੀਓ ਵਿੱਚ ਦੋ ਆਦਮੀ ਸਾਈਕਲ ਸਵਾਰ ਦਿਖਾਈ ਦੇ ਰਹੇ ਸਨ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਖਾਲਿਸਤਾਨੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਪੂਰਾ ਮਾਡਿਊਲ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਨਾਲ ਜੁੜਿਆ ਹੋਇਆ ਸੀ। ਇਹ ਨੈਟਵਰਕ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਥਿਤ ਤੌਰ 'ਤੇ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਮੁਲਜ਼ਮ ਇੱਕ ਸੰਗਠਿਤ ਨੈਟਵਰਕ ਦਾ ਹਿੱਸਾ ਸਨ, ਜਿਸ ਵਿੱਚ ਵੱਖ-ਵੱਖ ਪੱਧਰਾਂ 'ਤੇ ਕਈ ਵਿਅਕਤੀ ਸ਼ਾਮਲ ਸਨ ਅਤੇ ਹਰੇਕ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ।