ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਫੜੇ, ਪੰਜਾਬ ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼

Punjab News: ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਸਮੂਹ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

By  Amritpal Singh October 14th 2023 10:02 AM

Punjab News: ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਸਮੂਹ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਦੋਵਾਂ ਕੋਲੋਂ ਵੱਡੀ ਮਾਤਰਾ 'ਚ ਅਸਲਾ ਵੀ ਬਰਾਮਦ ਕੀਤਾ ਹੈ। ਮਕਸਦ ਇੱਕ ਹੀ ਸੀ, ਪੰਜਾਬ ਵਿੱਚ ਅਸ਼ਾਂਤੀ ਫੈਲਾਉਣਾ ਅਤੇ ਤਿਉਹਾਰਾਂ ਮੌਕੇ ਦਹਿਸ਼ਤ ਫੈਲਾਉਣਾ।

ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਵੱਲੋਂ ਇਹ ਵਿਸ਼ੇਸ਼ ਆਪ੍ਰੇਸ਼ਨ ਕੀਤਾ ਗਿਆ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸੰਗਠਨ, ਜਿਸ ਵਿਚ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਨ੍ਹਾਂ ਦੇ ਇਸ਼ਾਰੇ 'ਤੇ ਹੀ ਇਸ ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।

SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ।

Related Post