Khalistani Slogan Case : ਪੰਜਾਬ ਪੁਲਿਸ ਵੱਲੋਂ ਸਕੂਲਾਂ ਦੀਆਂ ਕੰਧਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਚ 3 ਨੌਜਵਾਨ ਗ੍ਰਿਫ਼ਤਾਰ
Khalistani Slogan Case : ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ 3 ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਵਿਦੇਸ਼ 'ਚ ਬੈਠੇ ਨੌਜਵਾਨ ਤੋਂ ਪੈਸੇ ਲੈ ਕੇ ਦੋ ਥਾਵਾਂ 'ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ।
Khalistani Slogan Case : ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ 3 ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਵਿਦੇਸ਼ 'ਚ ਬੈਠੇ ਨੌਜਵਾਨ ਤੋਂ ਪੈਸੇ ਲੈ ਕੇ ਦੋ ਥਾਵਾਂ 'ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਪੁਲਿਸ ਵੱਲੋਂ ਇਹਨਾਂ ਕੋਲੋਂ ਚਾਰ ਮੋਬਾਈਲ ਫੋਨ ਅਤੇ ਇੱਕ ਵਾਈਫਾਈ ਡੋਂਗਲ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਦੇ ਪਿੰਡ ਮਾਨਾਵਾਲਾ ਅਤੇ ਪੀਐਮ ਕੇਂਦਰੀ ਵਿਦਿਆਲਿਆ ਏਅਰਫੋਰਸ ਸਟੇਸ਼ਨ ਦੇ ਸਕੂਲ ਦੀ ਕੰਧ 'ਤੇ ਅੰਗਰੇਜ਼ੀ ਵਿੱਚ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵੱਲੋਂ ਨਾਅਰਿਆਂ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।
ਏਅਰਫੋਰਸ ਸਟੇਸ਼ਨ ਦੇ ਸਕੂਲ 'ਤੇ ਨਾਅਰੇ ਲਿਖਣ ਵਾਲੇ ਨਵਜੋਤ ਸਿੰਘ ਅਤੇ ਰਾਜਪ੍ਰੀਤ ਸਿੰਘ ਵਾਸੀ ਕਾਲੀਏ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਨੇ ਇਹ ਨਾਅਰੇ ਕੈਨੇਡਾ ਬੈਠੇ ਪਵਨਪ੍ਰੀਤ ਸਿੰਘ ਨਾਮੀ ਵਿਅਕਤੀ ਦੇ ਕਹਿਣ 'ਤੇ ਲਿਖੇ ਸਨ। ਪਵਨਪ੍ਰੀਤ ਸਿੰਘ ਨੇ ਇਨ੍ਹਾਂ ਨੂੰ ਵੱਖ-ਵੱਖ ਸਾਧਨਾਂ ਰਾਹੀਂ ਪੈਸੇ ਉਪਲਬਧ ਕਰਵਾਏ ਸਨ। ਇਸ ਦੇ ਕਹਿਣ 'ਤੇ ਹੀ ਮਾਨਾਵਾਲੇ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਵੱਲੋਂ ਸਕੂਲ ਦੀ ਕੰਧ 'ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ ਅਤੇ ਉਸਦੇ ਖਾਤੇ ਵਿੱਚ ਇਨ੍ਹਾਂ ਵੱਲੋਂ ਸਕੈਨਰਾਂ ਰਾਹੀਂ 2000 ਭੇਜੇ ਗਏ ਸਨ।
ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਹਨਾਂ ਦੇ ਕਬਜ਼ੇ ਵਿੱਚੋਂ ਚਾਰ ਮੋਬਾਈਲ ਫੋਨ ਅਤੇ ਇੱਕ ਡੋਂਗਲ ਬਰਾਮਦ ਕੀਤੀ ਗਈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਹਨਾਂ ਵੱਲੋਂ ਹੋਰ ਕਿਹੜੀ ਕਿਹੜੀ ਥਾਂ 'ਤੇ ਅਜਿਹੀ ਘਟਨਾ ਨੂੰ ਅੰਜਾਮ ਦੇਣ ਲਈ ਪ੍ਰੋਗਰਾਮ ਬਣਾਇਆ ਗਿਆ ਸੀ ?