PTC News
Search
🔍 Search

Punjab Police ASI Murder : ਪੰਜਾਬ ਪੁਲਿਸ ਦੇ ਇੱਕ ਹੋਰ ਏਐਸਆਈ ਦਾ ਗੋਲੀਆਂ ਮਾਰ ਕੇ ਕਤਲ, ਡਿਊਟੀ ਤੋਂ ਪਰਤ ਰਿਹਾ ਸੀ ਇਕਬਾਲ ਸਿੰਘ

Punjab Police ASI Murder : ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ (55) ਦੀ ਐਤਵਾਰ ਦੇਰ ਸ਼ਾਮ ਕਰੀਬ 7:30 ਵਜੇ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

By  KRISHAN KUMAR SHARMA October 11th 2026 09:02 PM -- Updated: October 11th 2026 10:06 PM

Punjab Police ASI Murder in Tarntaran : ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ (55) ਦੀ ਐਤਵਾਰ ਦੇਰ ਸ਼ਾਮ ਕਰੀਬ 7:30 ਵਜੇ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ...

ਕਿਸਾਨਾਂ ਦੀ ਫ਼ਸਲ ਨੂੰ ਲੱਗੀ ਕਿਸਦੀ ਨਜ਼ਰ ? ਮੀਂਹ ਨਾਲ ਸੁਪਨਿਆਂ 'ਤੇ ਫਿਰਿਆ ਪਾਣੀ, ਵੇਖੋ ਪੰਜਾਬ ਦੀਆਂ ਮੰਡੀਆਂ ਦਾ ਹਾਲ

ਡਿਊਟੀ ਤੋਂ ਘਰ ਪਰਤ ਰਿਹਾ ਸੀ ਇਕਬਾਲ ਸਿੰਘ (ASI Iqbal Singh Murder)

ਪ੍ਰਾਪਤ ਜਾਣਕਾਰੀ ਅਨੁਸਾਰ, ਏਐੱਸਆਈ ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ। ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਏਐੱਸਆਈ ਇਕਬਾਲ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

'ਇਸ ਨੇ ਪੁਲਿਸ ਦੀ ਵਰਦੀ ਬਸ ਨਾਮ ਨੂੰ ਪਾਈ ਸੀ...', ASI ਇਕਬਾਲ ਸਿੰਘ ਦੇ ਕਤਲ ਦੀ ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਫਿਲਹਾਲ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਹਮਲਾਵਰਾਂ ਦੀ ਪਛਾਣ ਸਾਹਮਣੇ ਆਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਅਤੇ ਵਾਰਦਾਤ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੱਤਿਆ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਦੋ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਤਰਨਤਾਰਨ ਦੇ ਨੌਸ਼ਹਿਰਾ ਰੋਡ ’ਤੇ ਏਐਸਆਈ ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਡੀਐਸਪੀ ਰਵੀ ਸ਼ੇਰ ਸਿੰਘ ਭੱਟੀ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਐਸਆਈ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ ਵਾਰਦਾਤ ਨੂੰ ਦੋ ਹਮਲਾਵਰਾਂ ਨੇ ਅੰਜਾਮ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਹਿਲਾਂ ਅੰਮ੍ਰਿਤਸਰ 'ਚ ਏਐਸਆਈ ਜੋਗਾ ਸਿੰਘ ਤੇ ਹਰਜੀਤ ਸਿੰਘ ਦਾ ਹੋਇਆ ਸੀ ਕਤਲ

ਦੱਸ ਦਈਏ ਕਿ ਇਸਤੋਂ ਪਹਿਲਾਂ ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਦੋ ਏਐਸਆਈ ਏਐਸਆਈ ਜੋਗਾ ਸਿੰਘ ਅਤੇ ਏਐਸਆਈ ਹਰਜੀਤ ਸਿੰਘ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।

ਸਤੰਬਰ 'ਚ ਸ਼ਹਿਰ ਦੇ ਗੇਟ ਹਕੀਮਾਂ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਏਐਸਆਈ ਹਰਜੀਤ ਸਿੰਘ ਨੂੰ ਰਾਤ 2:30 ਵਜੇ ਉਦੋਂ ਗੋਲੀਆਂ ਮਾਰੀਆਂ ਸਨ, ਜਦੋਂ ਉਹ ਡਿਊਟੀ 'ਤੇ ਤੈਨਾਤ ਸੀ। ਏਐਸਆਈ ਹਰਜੀਤ ਸਿੰਘ ਤਰਨਤਾਰਨ ਦਾ ਰਹਿਣ ਵਾਲਾ ਸੀ ਅਤੇ ਗੇਟ ਹਕੀਮਾਂ ਪੁਲਿਸ ਸਟੇਸ਼ਨ ਅਧੀਨ ਭਗਤਾਂਵਾਲਾ ਅਨਾਜ ਮੰਡੀ ਨੇੜੇ ਡਿਊਟੀ 'ਤੇ ਸੀ।

ਇਸਤੋਂ ਪਹਿਲਾਂ ਮਈ ਮਹੀਨੇ, ਏਐਸਆਈ ਜੋਗਾ ਸਿੰਘ ਨੂੰ ਘਰੋਂ ਸਵੇਰੇ 6:00 ਵਜੇ ਲਗਭਗ ਡਿਊਟੀ ਲਈ ਨਿਕਲਣ ਸਮੇਂ ਇੱਕ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ ਸਨ। ਇਸ ਕਤਲ ਮਾਮਲੇ ਵਿੱਚ ਸੋਸ਼ਲ ਮੀਡੀਆ 'ਤੇ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' (TTH) ਨਾਮਕ ਇੱਕ ਕਥਿਤ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਸੀ।

ਇਹ ਵੀ ਪੜ੍ਹੋ...

Indigo ਦੀ ਦਿੱਲੀ ਤੋਂ ਚੇਨਈ ਫਲਾਈਟ ਦੇ ਕੈਬਿਨ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ, ਵੇਖੋ Video

Jio-Airtel ਦੇ ਮੁਕਾਬਲੇ Starlink ਮਹਿੰਗਾ ਜਾਂ ਸਸਤਾ ? ਵੇਖੋ ਕੀ ਕਹਿੰਦਾ ਹੈ ਗਣਿਤ

Related Post