ASI killed Wife And Son: ASI ਭੂਪਿੰਦਰ ਸਿੰਘ ਨੇ ਪਤਨੀ ਤੇ ਬੇਟੇ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ , ਪਾਲਤੂ ਕੁੱਤੇ ਨੂੰ ਵੀ ਨਹੀਂ ਬਖਸ਼ਿਆ

ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਬਲਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

By  Aarti April 4th 2023 01:42 PM

ASI killed Wife And Son: ਪੰਜਾਬ ’ਚ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ। ਹੁਣ ਗੁਰਦਾਸਪੁਰ ਤੋਂ ਪੰਜਾਬ ਪੁਲਿਸ ਦੇ ਅਧਿਕਾਰੀ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਬਲਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਹੀ ਨਹੀਂ ਏਐਸਆਈ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਨਹੀੰ ਬਖਸ਼ਿਆਂ। ਉਸ ਨੇ ਕੁੱਤੇ ਨੂੰ ਵੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਇਸ ਮਾਮਲੇ ਦੇ ਪਿੱਛੇ ਘਰੇਲੂ ਝਗੜੇ ਦਾ ਕਾਰਨ ਦੱਸਿਆ ਜਾ ਰਿਹਾ ਹੈ। 

ਫਿਲਹਾਲ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਪਿੱਛੇ ਕੀ ਕਾਰਨ ਹੈ। 

ਰਿਪੋਰਟਰ ਰਵੀਬਖ਼ਸ਼ ਸਿੰਘ ਅਰਸ਼ੀ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Gangster Deepak boxer Arrested: ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂ

Related Post