ਪੰਜਾਬ ਚੋਣਾਂ ਤੋਂ ਪਹਿਲਾਂ ISI-ਸਮਰਥਿਤ KCF ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰੇਨੇਡਾਂ ਸਮੇਤ 2 ਕਾਬੂ
Terrorist Module Busted : ਪੁਲਿਸ ਨੇ ਐਸਬੀਐਸ ਨਗਰ ਤੋਂ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ 9 ਐਮਐਮ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਨੇ ਪੰਜਾਬ ਵਿੱਚ ਇੱਕ ਸੰਭਾਵੀ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
Terrorist Module Busted : ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ 'ਤੇ ਇੱਕ ਵੱਡੀ ਕਾਰਵਾਈ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ 'ਪ੍ਰੋ-ਖਾਲਿਸਤਾਨ ਕਮਾਂਡੋ ਫੋਰਸ' (KCF) ਦੇ ਇੱਕ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜੋ ਕਥਿਤ ਤੌਰ 'ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਰਾਹੀਂ ਚਲਾਇਆ ਜਾਂਦਾ ਹੈ।
ਜਾਣਕਾਰੀ ਅਨੁਸਾਰ, ਪੁਲਿਸ ਨੂੰ ਇਹ ਵੱਡੀ ਸਫਲਤਾ ਪੰਜਾਬ ਚੋਣਾਂ ਤੋਂ ਪਹਿਲਾਂ ਹਾਸਲ ਹੋਈ ਹੈ। ਪੁਲਿਸ ਨੇ ਐਸਬੀਐਸ ਨਗਰ ਤੋਂ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ 9 ਐਮਐਮ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਨੇ ਪੰਜਾਬ ਵਿੱਚ ਇੱਕ ਸੰਭਾਵੀ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ... ਮੂੰਗੀ ਖਰੀਦ ਦੀ ਪੇਮੈਂਟ ਤੋਂ ਮੁੱਕਰੇ ਮਿੱਤਲ ਕਾਟਨ ਮਿੱਲ ਦੇ ਸੰਚਾਲਕ, ਪੁਲਿਸ ਨੇ 5 ਖਿਲਾਫ਼ ਦਰਜ ਕੀਤਾ ਕੇਸ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਐਸਬੀਐਸ ਨਗਰ ਦੇ ਬਹਿਰਾਮ ਖੇਤਰ ਦੇ ਨੇੜੇ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਇਕੱਠੀ ਕੀਤੀ ਸੀ।
ਵਿਸਫੋਟਕ ਪਦਾਰਥ ਐਕਟ ਤਹਿਤ ਐਫਆਈਆਰ ਦਰਜ
ਭਾਰਤੀ ਨਿਆਏ ਸੰਹਿਤਾ (ਬੀਐਨਐਸ), ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਅੰਮ੍ਰਿਤਸਰ ਦੇ ਐਸਐਸਓਸੀ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਪੰਜਾਬ ਚੋਣਾਂ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਹੀ ਸਮਾਂ ਬਾਕੀ ਹੈ ਅਤੇ ਪੰਜਾਬ 'ਚ ਹੈਂਡ ਗ੍ਰੇਨੇਡਾਂ ਦੀ ਬਰਾਮਦਗੀ ਵੱਡੀ ਚਿੰਤਾ ਦਾ ਵਿਸ਼ਾ ਹੈ। ਹਾਲਾਂਕਿ, ਪੰਜਾਬ ਪੁਲਿਸ ਨੇ ਪੰਜਾਬ 'ਚ ਮਾਹੌਲ ਖਰਾਬ ਕਰਨ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।
LOP ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਨ ਸਵਾਲ
ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਗੁਰਦਾਸਪੁਰ 'ਚ ਮਿਲੇ ਦੋ ਗ੍ਰੇਨੇਡਾਂ ਨੂੰ ਲੈ ਕੇ ਵੀ ਦਾਅਵਾ ਕੀਤਾ ਸੀ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਦਾ ਦਾਅਵਾ ਕੀਤਾ ਸੀ। ਉਨ੍ਹਾਂ ਸਵਾਲ ਚੁੱਕਿਆ ਸੀ ਕਿ ਸਰਹੱਦਾਂ 'ਤੇ ਐਂਟੀ ਡਰੋਨ ਸਿਸਟਮ ਕੀ ਕੰਮ ਕਰ ਰਹੇ ਹਨ ? ਉਨ੍ਹਾਂ ਕਿਹਾ ਕਿ ਸੀ ਆਮ ਆਦਮੀ ਪਾਰਟੀ, ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸ਼ਮੂਲੀਅਤ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਅਸਫ਼ਲ ਹੋ ਗਈ ਹੈ, ਜਿਸ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਵੇਗਾ।
ਇਹ ਵੀ ਪੜ੍ਹੋ... 'ਕਿਸਾਨ ਦਾ ਕੁੜਤਾ ਬੈਂਕ ਦੇ ਕੋਲ ਅਤੇ ਧੋਤੀ, ਸ਼ਾਹੂਕਾਰ ਕੋਲ ਗਿਰਵੀ'