ਪੰਜਾਬ ਪੁਲਿਸ ਵੱਲੋਂ ISI ਸਮਰਥਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰੇਨੇਡ ਤੇ ਵਿਦੇਸ਼ ਪਿਸਤੌਲਾਂ ਸਮੇਤ ਇੱਕ ਕਾਬੂ

Terrorist Module Busted : ਪੁਲਿਸ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਹੁਕਮਾਂ 'ਤੇ ਕੰਮ ਕਰ ਰਿਹਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦੇ ਸੰਬੰਧ ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਹਮਲੇ ਨਾਲ ਜੁੜੇ ਅੱਤਵਾਦੀ ਮਡਿਊਲ ਨਾਲ ਵੀ ਹਨ।

By  KRISHAN KUMAR SHARMA April 16th 2026 01:20 PM -- Updated: April 16th 2026 01:28 PM

Terrorist Module Busted : ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨੀ ISI ਸਮਰਥਕ ਇੱਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ 4 ਹੈਂਡ ਗ੍ਰੇਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਹੁਕਮਾਂ 'ਤੇ ਕੰਮ ਕਰ ਰਿਹਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦੇ ਸੰਬੰਧ ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਹਮਲੇ ਨਾਲ ਜੁੜੇ ਅੱਤਵਾਦੀ ਮਡਿਊਲ ਨਾਲ ਵੀ ਹਨ। ਇਸ ਮਾਮਲੇ ਵਿੱਚ FIR ਥਾਣਾ SSOC ਅੰਮ੍ਰਿਤਸਰ ਵਿੱਚ ਦਰਜ ਕਰ ਲਈ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ, ਟ੍ਰੈਕਿੰਗ ਅਤੇ ਗ੍ਰਿਫਤਾਰੀ ਲਈ ਜਾਂਚ ਜਾਰੀ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਤੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਜ਼ਬਤੀ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਮਹੱਤਵਪੂਰਨ ਸਫਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਇਹ ਇੱਕ ਸੰਭਾਵੀ ਤੌਰ 'ਤੇ ਵੱਡੇ ਅੱਤਵਾਦੀ ਨੈੱਟਵਰਕ ਦੀਆਂ ਗਤੀਵਿਧੀਆਂ ਨੂੰ ਦਰਸਾਉਂਦਾ ਹੈ।

Related Post