Punjab High Alert: ਪੰਜਾਬ 'ਚ ਹਾਈ ਅਲਰਟ ਜਾਰੀ , ਪੁਲਿਸ ਮੁਲਾਜ਼ਮਾਂ ਦੀਆਂ 14 ਅਪ੍ਰੈਲ ਤੱਕ ਛੁੱਟੀਆਂ ਰੱਦ

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਮੈਸਿਜ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

By  Ramandeep Kaur April 7th 2023 10:30 AM

Punjab High Alert: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਮੈਸਿਜ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਹੁਕਮ ਜਾਰੀ ਕੀਤਾ ਹੈ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਹੈ ਜਾਂ ਜਿਨ੍ਹਾਂ ਨੇ ਛੁੱਟੀ ਲਈ ਹੋਈ ਹੈ, ਉਹ ਸਭ ਰੱਦ ਕੀਤੇ ਜਾਂਦੇ ਹਨ। ਬੇਸ਼ੱਕ ਇਸ ਬਾਰੇ ਕਈ ਤਰ੍ਹਾਂ ਦੀ ਚਰਚਾ ਹੈ ਪਰ ਪੁਲਿਸ ਸੂਤਰਾਂ ਮੁਤਾਬਕ ਵਿਸਾਖੀ ਤੱਕ ਸੂਬੇ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਰਹੇਗੀ।ਮੀਡੀਆ ਰਿਪੋਰਟਾਂ ਅਨੁਸਾਰ ਉਂਝ ਪੁਲਿਸ ਦੀ ਇਸ ਚੌਕਸੀ ਨੂੰ ਪੰਜਾਬ ਵਿੱਚ ਵਿਸਾਖੀ ਤੇ ਅਪਰੇਸ਼ਨ ਅੰਮ੍ਰਿਤਪਾਲ ਨਾਲ ਜੋੜਿਆ ਜਾ ਰਿਹਾ ਹੈ। 

ਹਾਸਲ ਜਾਣਕਾਰੀ ਮੁਤਾਬਕ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਵਿਸਾਖੀ ਮੌਕੇ ਤਲਵੰਡੀ ਸਾਬੋ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਬੇਸ਼ੱਕ ਇਹ ਸੱਦਾ ਗੁਰਮਤਿ ਸਮਾਗਮ ਵਿੱਚ ਪਹੁੰਚਣ ਦਾ ਦਿੱਤਾ ਗਿਆ ਹੈ ਪਰ ਸੁਰੱਖਿਆ ਏਜੰਸੀਆਂ ਨੂੰ ਖਦਸ਼ਾ ਹੈ ਕਿ ਇੱਥੋਂ ਕੋਈ ਵੱਡਾ ਐਲਾਨ ਹੋ ਸਕਦਾ ਹੈ। 

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ


Related Post