Punjab Police case: ਰਾਜਸਥਾਨ ਪੁਲਿਸ ਨੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ਖਿਲਾਫ ਦਰਜ ਕੀਤਾ ਪਰਚਾ, ਪੰਜਾਬ ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ...
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ 'ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ. 'ਚ ਪੁਲਿਸ ਵਾਲਿਆਂ 'ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ।
Punjab News: ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ 'ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ. 'ਚ ਪੁਲਿਸ ਵਾਲਿਆਂ 'ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਪੁਲਿਸ ਨੇ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਅਗਵਾ ਕੀਤਾ ਹੈ। ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ।

ਇਨ੍ਹਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫ.ਆਈ.ਆਰ
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਅਤੇ ਹੋਰਾਂ ਖ਼ਿਲਾਫ਼ ਰਾਜਸਥਾਨ ਦੇ ਜੋਧਪੁਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਬੇਟਾ 6 ਮਾਰਚ ਨੂੰ ਕੋਚਿੰਗ ਲਈ ਗਿਆ ਸੀ
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਨੇ 15 ਲੱਖ ਦੀ ਫਿਰੌਤੀ ਮੰਗੀ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਿਸ ਨੇ ਉਨ੍ਹਾਂ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰਕੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ। ਇਨ੍ਹਾਂ 'ਚ ਮਨਵੀਰ ਪੁਲਿਸ ਵਾਲਿਆਂ ਨਾਲ ਕਾਰ 'ਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਹੇ ਹਨ।