Jalandhar Encounter : ਜਲੰਧਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਬਟਾਲਾ ਚ ਵਪਾਰੀ ਤੇ ਗੋਲੀਬਾਰੀ ਚ ਸ਼ਾਮਲ ਹਨ ਦੋਵੇਂ ਗੈਂਗਸਟਰ

Jalandhar Encounter : ਗੋਲੀਬਾਰੀ ਦੌਰਾਨ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। ਜ਼ਖਮੀ ਸ਼ੱਕੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

By  KRISHAN KUMAR SHARMA December 25th 2025 02:16 PM -- Updated: December 25th 2025 02:32 PM

Jalandhar Encounter : ਜਲੰਧਰ ਦੇ ਨੂਰਪੁਰ ਨੇੜੇ ਪੁਲਿਸ ਅਤੇ ਇੱਕ ਗੈਂਗ ਦੇ ਮੈਂਬਰਾਂ ਵਿਚਕਾਰ ਹੋਏ ਪੁਲਿਸ ਮੁਕਾਬਲੇ ਵਿੱਚ ਇੱਕ ਸ਼ੱਕੀ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਹੋਈ ਗੋਲੀਬਾਰੀ ਦੌਰਾਨ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। ਜ਼ਖਮੀ ਸ਼ੱਕੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ, ਪੁਲਿਸ ਦੋ ਸ਼ੱਕੀਆਂ ਨੂੰ ਫੜਨ ਲਈ ਪਹੁੰਚੀ ਸੀ, ਤਾਂ ਸ਼ੱਕੀਆਂ ਨੇ ਅਚਾਨਕ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਲਗਭਗ 10 ਤੋਂ 11 ਰਾਊਂਡ ਗੋਲੀਬਾਰੀ ਹੋਈ। ਮੁਕਾਬਲੇ ਦੌਰਾਨ ਦੋਵੇਂ ਸ਼ੱਕੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਗੈਂਗਸਟਰ ਦਾਦੇਵਾਲਾ ਅਤੇ ਹੈਰੀ ਗੈਂਗ ਦੇ ਮੈਂਬਰ ਹਨ।

ਮੁਲਜ਼ਮਾਂ ਨੇ ਆਤਮ ਸਮਰਪਣ ਦੀ ਥਾਂ ਚਲਾਈਆਂ ਪੁਲਿਸ 'ਤੇ ਗੋਲੀਆਂ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਦੋਸ਼ੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਕੀਤੇ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਬਟਾਲਾ (Batala Firing Case) ਵਿੱਚ ਇੱਕ ਵਪਾਰੀ 'ਤੇ ਗੋਲੀਬਾਰੀ ਵਿੱਚ ਵੀ ਸ਼ਾਮਲ ਸਨ, ਜਿਸ ਕਾਰਨ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ।

Related Post