Sangrur Protest News : ਪੰਜਾਬ ਪੁਲਿਸ ਸਿਪਾਹੀ ਭਰਤੀ ਦੇ ਉਮੀਦਵਾਰਾਂ ਦਾ ਸਰਕਾਰ ਖਿਲਾਫ ਮੋਰਚਾ, CM ਦੀ ਕੋਠੀ ਅੱਗੇ ਦਿੱਤਾ ਧਰਨਾ

ਦੱਸ ਦਈਏ ਕਿ ਸੰਗਰੂਰ ਸਥਿਤ ਸੀਐੱਮ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਹ ਉਹ ਨੌਜਵਾਨ ਹਨ ਜੋ ਕਿ ਸਾਲ 2024 ’ਚ ਪੰਜਾਬ ਪੁਲਿਸ ’ਚ ਸਿਪਾਹੀ ਵਜੋਂ ਭਰਤੀ ਹੋਏ ਹਨ ਇਨ੍ਹਾਂ ਨੌਜਵਾਨਾਂ ਦੀ ਗਿਣਤੀ 1746 ਹੈ।

By  Aarti November 27th 2025 04:08 PM -- Updated: November 27th 2025 04:22 PM

Sangrur Protest News :  ਇੱਕ ਪਾਸੇ ਜਿੱਥੇ ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਗੱਲ ਆਖ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਨੌਜਵਾਨ ਆਏ ਦਿਨ ਰੁਜ਼ਗਾਰ ਦੀ ਭਾਲ ਦੇ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਹੈ ਸੰਗਰੂਰ ਤੋਂ। ਜਿੱਥੇ ਪੰਜਾਬ ਪੁਲਿਸ ਸਿਪਾਹੀ ਭਰਤੀ ਦੇ ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਰੋਸ ਪ੍ਰਦਰਸ਼ਨ ਕਰ ਰਹੇ ਸੈਂਕੜਿਆਂ ਦੀ ਗਿਣਤੀ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਸੰਗਰੂਰ ਸਥਿਤ ਸੀਐੱਮ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਹ ਉਹ ਨੌਜਵਾਨ ਹਨ ਜੋ ਕਿ ਸਾਲ 2024 ’ਚ ਪੰਜਾਬ ਪੁਲਿਸ ’ਚ ਸਿਪਾਹੀ ਵਜੋਂ ਭਰਤੀ ਹੋਏ ਹਨ ਇਨ੍ਹਾਂ ਨੌਜਵਾਨਾਂ ਦੀ ਗਿਣਤੀ 1746 ਹੈ। ਇਨ੍ਹਾਂ ਨੌਜਵਾਨਾਂ ਨੂੰ ਪਿਛਲੇ 2 ਸਾਲਾਂ ਤੋਂ ਜੁਆਇਨਿੰਗ ਲੈਟਰ ਦੀ ਉਡੀਕ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਕਈ ਵਾਰ ਰੋਸ ਪ੍ਰਦਰਸ਼ਨ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਜੁਆਇਨਿੰਗ ਲੈਂਟਰ ਨਹੀਂ ਮਿਲਿਆ ਹੈ। 

ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਦੀਆਂ ਮੰਗਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਪਹਿਲੀ ਮੰਗ ਇਹ ਹੈ ਕਿ ਭਰਤੀ ਨੂੰ 2 ਸਾਲ ਹੋਣ ਵਾਲੇ ਹਨ ਜਲਦ ਤੋਂ ਦਲਦ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ। ਦੂਜੀ ਮੰਗ ਭਰਤੀ ਨੂੰ ਆਪਣੇ ਵਾਅਦੇ ਮੁਤਾਬਿਕ ਜਲਦੀ ਪੂਰਾ ਕੀਤਾ ਜਾਵੇ ਤੇ 1746 ਉਮੀਦਵਾਰਾਂ ਨੂੰ ਜੁਆਇਨਿੰਗ ਲੈਟਰ ਦਿੱਤੇ ਜਾਣ। 

ਇਹ ਵੀ ਪੜ੍ਹੋ : Punjab Leads In Debt : ਦੇਸ਼ ’ਚ ਸਭ ਤੋਂ ਵੱਧ ਪ੍ਰਤੀ ਵਿਅਕਤੀ ਕਰਜ਼ ਵਾਲਾ ਸੂਬਾ ਬਣਿਆ 'ਪੰਜਾਬ', ਇੱਥੇ ਦੇਖੋ ਪੂਰੀ ਲਿਸਟ

Related Post