Amritsar Police : 9 ਬਟਾਲੀਅਨ ਦੇ ਦਫ਼ਤਰ ਸਾਹਮਣੇ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮਿਲੀ ਲਾਸ਼, ਪਠਾਨਕੋਟ ਚ ਡਿਊਟੀ ਤੋਂ ਪਰਤਿਆ ਸੀ ਗੁਰਕੀਰਤ ਸਿੰਘ
Punjab Police : ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਇਹ ਲਾਸ਼ ਗੋਲੀ ਲੱਗਣ ਕਾਰਨ ਗੱਡੀ ਅੰਦਰ ਮਿਲੀ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਗੁਰਕੀਰਤ ਸਿੰਘ ਵਜੋਂ ਹੋਈ ਹੈ, ਜੋ ਕਿ 2018 ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ ਅਤੇ 9 ਬਟਾਲਿਅਨ ਵਿੱਚ ਸੇਵਾ ਕਰ ਰਿਹਾ ਸੀ।
Amritsar News : ਅੰਮ੍ਰਿਤਸਰ ਸ਼ਹਿਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ 9 ਬਟਾਲੀਅਨ ਦੇ ਦਫ਼ਤਰ ਸਾਹਮਣੇ ਬਣੀ ਪਾਰਕਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ (Punjab Police) ਦੀ ਲਾਸ਼ ਬਰਾਮਦ ਹੋਈ। ਮੌਕੇ ’ਤੇ ਪਹੁੰਚੇ ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਇਹ ਲਾਸ਼ ਗੋਲੀ ਲੱਗਣ ਕਾਰਨ ਗੱਡੀ ਅੰਦਰ ਮਿਲੀ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਗੁਰਕੀਰਤ ਸਿੰਘ ਵਜੋਂ ਹੋਈ ਹੈ, ਜੋ ਕਿ 2018 ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ ਅਤੇ 9 ਬਟਾਲਿਅਨ ਵਿੱਚ ਸੇਵਾ ਕਰ ਰਿਹਾ ਸੀ।
ਡਾ. ਸ਼ੀਤਲ ਸਿੰਘ ਅਨੁਸਾਰ, ਗੁਰਕੀਰਤ ਸਿੰਘ ਪਿਛਲੇ ਦਿਨਾਂ ਅਮਰਨਾਥ ਯਾਤਰਾ ਦੌਰਾਨ ਲਾਅ ਐਂਡ ਆਰਡਰ ਡਿਊਟੀ ਲਈ ਪਠਾਨਕੋਟ ਭੇਜਿਆ ਗਿਆ ਸੀ। ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ ਆਪਣਾ ਹਥਿਆਰ ਸਫ਼ਾਈ ਲਈ ਪਟਿਆਲਾ ਆਇਆ ਸੀ। ਲਗਭਗ 25 ਸਾਲ ਦਾ ਗੁਰਕੀਰਤ ਗੁਰਦਾਸਪੁਰ ਜ਼ਿਲ੍ਹੇ ਦੇ ਉਮਰਾਵਾਲ ਪਿੰਡ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਮਿਲਣ ਦੀ ਸੂਚਨਾ ਕੰਟਰੋਲ ਰੂਮ ਨੂੰ ਕੁਝ ਸਮਾਂ ਪਹਿਲਾਂ ਹੀ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਸ਼ੇਸ਼ਗਿਆ ਟੀਮ ਨੂੰ ਵੀ ਸੱਦਿਆ ਗਿਆ ਹੈ।
ਪ੍ਰਾਰੰਭਿਕ ਤੌਰ ’ਤੇ ਮੌਤ ਦੇ ਕਾਰਨ ਬਾਰੇ ਕੁਝ ਸਪਸ਼ਟ ਨਹੀਂ ਹੈ। ਪੁਲਿਸ ਨੇ ਕਿਹਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਸਲੀ ਕਾਰਨ ਬਾਹਰ ਆਵੇਗਾ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਹ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।