98 Emergency Response Vehicles: ਪੰਜਾਬ ਪੁਲਿਸ ਨੂੰ ਮਿਲੇ 98 ਐਮਰਜੈਂਸੀ ਰਿਸਪਾਂਸ ਵਾਹਨ, ਜਾਣੋ ਇਨ੍ਹਾਂ ਦੀ ਖਾਸੀਅਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਲਈ ਨਵੇਂ 98 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

By  Aarti May 23rd 2023 04:32 PM

98 Emergency Response Vehicles: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਲਈ ਨਵੇਂ 98 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਪੰਜਾਬ ਪੁਲਿਸ ਨੂੰ ਦਿੱਤੀਆਂ ਗਈਆਂ ਨਵੀਆਂ ਐਮਰਜੈਂਸੀ ਰਿਸਪਾਂਸ ਵਾਹਨਾਂ ’ਚ 86 ਮਹਿੰਦਰਾ ਬੋਲੇਰੋ ਅਤੇ 12 ਮਾਰੂਤੀ ਅਰਟਿਗਾ ਕਾਰਾਂ ਸ਼ਾਮਲ ਹਨ। 


ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਵੱਲ ਵੱਡਾ ਕਦਮ ਚੁੱਕੇ ਹੋਏ ਸੀਐੱਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਲਈ 98 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾਈ। ਇਹ ਵਾਹਨ 112 ’ਤੇ ਪੁਲਿਸ ਸੇਵਾਵਾਂ ਲਈ ਕਾਲਾਂ ਦਾ ਜਵਾਬ ਦੇਣਗੇ ਅਤੇ ਮੋਬਾਈਲ ਡਾਟਾ ਟਰਮੀਨਲ ਨਾਲ ਲੈਸ ਹੋਣਗੇ ਤਾਂ ਜੋ ਉਹ ਸਬੰਧਤ ਸਥਾਨ ’ਤੇ ਆਸਾਨੀ ਨਾਲ ਅਤੇ ਜਲਦੀ ਪਹੁੰਚ ਸਕਣ। 

ਵਹੀਕਲਾਂ ਦੀ ਇਹ ਹੋਵੇਗੀ ਖਾਸੀਅਤ 

ਦੱਸ ਦਈਏ ਕਿ ਇਨ੍ਹਾਂ ਵਾਹਨਾਂ ਵਿੱਚ ਮੋਬਾਈਲ ਡਾਟਾ ਟਰਮੀਨਲ ਅਤੇ ਜੀ.ਪੀ.ਐਸ. ਇਸ ਨਾਲ ਜਦੋਂ ਵੀ ਕੋਈ 112 ਹੈਲਪਲਾਈਨ ਨੰਬਰ ਡਾਇਲ ਕਰਦਾ ਹੈ ਅਤੇ ਮਦਦ ਮੰਗਦਾ ਹੈ ਤਾਂ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: 2015 Bargari sacrilege case: 2015 ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

Related Post