Gurdaspur Policemen Death : ਗੁਰਦਾਸਪੁਰ ਦੇ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪੀੜਤਾਂ ਨੂੰ ਮਿਲੇਗੀ 1-1 ਕਰੋੜ ਰੁਪਏ ਐਕਸ-ਗ੍ਰੇਸ਼ੀਆ

Gurdaspur Policemen Death : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੋਮਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵੇਂ ਮ੍ਰਿਤਕ ਪੁਲਿਸ ਮੁਲਾਜ਼ਮਾਂ ਲਈ 1-1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ ਹੈ।

By  KRISHAN KUMAR SHARMA February 23rd 2026 02:17 PM -- Updated: February 23rd 2026 02:35 PM

Gurdaspur Policemen Death : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੋਮਵਾਰ ਮੁੱਖ ਮੰਤਰੀ ਭਗਵੰਤ ਮਾਨ (CM Mann) ਵੱਲੋਂ ਦੋਵੇਂ ਮ੍ਰਿਤਕ ਪੁਲਿਸ ਮੁਲਾਜ਼ਮਾਂ ਲਈ 1-1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ ਹੈ।


ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਲਈ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ ਬੀਤੇ ਦਿਨ ਮਾਮਲੇ ਵਿੱਚ ਜਥੇਬੰਦੀ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਜ਼ਿੰਮੇਵਾਰੀ ਲੈਂਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਸੀ। ਜਥੇਬੰਦੀ ਵੱਲੋਂ ਇਸ ਸਬੰਧੀ ਇੱਕ ਕਥਿਤ ਪੋਸਟ ਸਾਂਝੀ ਕੀਤੀ ਗਈ ਸੀ। (PTC News, ਪੋਸਟ ਦੇ ਪੁਖਤਾ ਹੋਣ ਦੀ ਜ਼ਿੰਮੇਵਾਰੀ ਨਹੀਂ ਲੈਂਦਾ।) ਕਥਿਤ ਪੋਸਟ ਵਿੱਚ ਭਾਰਤੀ ਸਰਕਾਰੀ ਵਰਦੀਧਾਰੀ ਅਧਿਕਾਰੀਆਂ ਖਿਲਾਫ਼ ਅਜਿਹੇ ਹਮਲੇ ਅੱਗੇ ਵੀ ਕੀਤੇ ਜਾਂਦੇ ਰਹਿਣ ਅਤੇ ਹੋਰ ਤਿੱਖੇ ਕੀਤੇ ਜਾਣ ਦੀ ਧਮਕੀ ਦਿੱਤੀ ਗਈ ਸੀ।


ਨਾਲ ਹੀ ਵਾਇਰਲ ਪੋਸਟ ਵਿੱਚ ਲੋਕਾਂ ਨੂੰ ਵੀ ਸਲਾਹ ਦਿੰਦਿਆਂ ਫੌਜ, ਪੁਲਿਸ ਤੇ ਬੀਐਸਐਫ ਬਲਾਂ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ ਸੀ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਦੇ ਘਰਾਂ ਨੂੰ ਵੀ ਨਿਸ਼ਾਨ ਬਣਾਇਆ ਜਾਵੇਗਾ।

ਗੁਰਦਾਸਪੁਰ ਦੀ ਅਦੀਆਂ ਪੁਲਿਸ ਚੈਕ ਪੋਸਟ 'ਤੇ ਮ੍ਰਿਤਕ ਮਿਲੇ ਸਨ ਦੋਵੇਂ ਪੁਲਿਸ ਮੁਲਾਜ਼ਮ

ਦੱਸ ਦਈਏ ਕਿ ਗੁਰਦਾਸਪੁਰ ਦੇ ਦੋਰਾਂਗਲਾ ਥਾਣੇ ਅਧੀਨ ਪਿੰਡ ਅਦੀਆਂ ਪੁਲਿਸ ਚੈਕ ਪੋਸਟ ’ਤੇ ਉਸ ਸਮੇਂ ਹੜਕੰਪ ਮਚ ਗਿਆ ਸੀ, ਜਦੋਂ ਦੋ ਪੁਲਿਸ ਮੁਲਾਜ਼ਮ ਮ੍ਰਿਤਕ ਹਾਲਤ 'ਚ ਮਿਲੇ ਸਨ। ਦੋਵਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ASI ਗੁਰਨਾਮ ਸਿੰਘ ਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਪਛਾਣ ਹੋਈ ਸੀ। ਦੋਵਾਂ ਮੁਲਾਜ਼ਮਾਂ ਦੀ ਮੌਤ ਗੋਲੀ ਵੱਜਣ ਕਾਰਨ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Related Post