PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਨੂੰ ਦੇਖਦੇ ਹੋਏ ਲੁਧਿਆਣਾ ਬੱਸ ਅੱਡੇ ਤੇ ਪੰਜਾਬ ਪੁਲਿਸ ਨੇ ਵਧਾਈ ਫੋਰਸ
Ludhiana News : ਪੰਜਾਬ ਭਰ 'ਚ ਦੂਜੇ ਦਿਨ ਵੀ PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਠੇਕਾ ਮੁਲਾਜ਼ਮਾਂ ਦੀ ਹੜਤਾਲ ਨੂੰ ਦੇਖਦੇ ਹੋਏ ਲੁਧਿਆਣਾ ਬੱਸ ਅੱਡੇ 'ਤੇ ਪੁਲਿਸ ਨੇ ਫੋਰਸ ਵਧਾ ਦਿੱਤੀ ਹੈ। ਵਾਟਰ ਕੈਨਨ ਸਮੇਤ ਵੱਖ-ਵੱਖ ਗੱਡੀਆਂ ਦੀ ਤੈਨਾਤੀ ਕੀਤੀ ਗਈ ਹੈ। ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਕਿਹਾ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ,ਓਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਸਾਡੇ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਉਕਸਾਇਆ ਗਿਆ ਤੇ ਕੁੱਟਮਾਰ ਕੀਤੀ ਗਈ
Ludhiana News : ਪੰਜਾਬ ਭਰ 'ਚ ਦੂਜੇ ਦਿਨ ਵੀ PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਠੇਕਾ ਮੁਲਾਜ਼ਮਾਂ ਦੀ ਹੜਤਾਲ ਨੂੰ ਦੇਖਦੇ ਹੋਏ ਲੁਧਿਆਣਾ ਬੱਸ ਅੱਡੇ 'ਤੇ ਪੁਲਿਸ ਨੇ ਫੋਰਸ ਵਧਾ ਦਿੱਤੀ ਹੈ। ਵਾਟਰ ਕੈਨਨ ਸਮੇਤ ਵੱਖ-ਵੱਖ ਗੱਡੀਆਂ ਦੀ ਤੈਨਾਤੀ ਕੀਤੀ ਗਈ ਹੈ। ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਕਿਹਾ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ,ਓਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਸਾਡੇ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਉਕਸਾਇਆ ਗਿਆ ਤੇ ਕੁੱਟਮਾਰ ਕੀਤੀ ਗਈ।
ਦਰਅਸਲ 'ਚ ਬੀਤੇ ਦਿਨ PRTC ,ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਇਸ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਕੱਚੇ ਕਾਮਿਆਂ ਵੱਲੋਂ ਸਰਕਾਰੀ ਬੱਸਾਂ ਨੂੰ ਨਹੀਂ ਚਲਾਇਆ ਗਿਆ। ਇਨਾ ਹੀ ਨਹੀਂ ਪ੍ਰਦਰਸ਼ਨ ਦੌਰਾਨ ਕਈ ਜਗ੍ਹਾ ਉੱਪਰ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਪੁਲਿਸ ਦੇ ਨਾਲ ਭਿੜ ਗਏ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਵੀ ਦਰਜ ਕੀਤੇ ਗਏ ਹਨ। ਬੱਸਾਂ ਨਾ ਚੱਲਣ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਰੇਸ਼ਾਨੀ ਚੱਲਣੀ ਪਈ ਹੈ ਪਰ ਮੁਲਾਜ਼ਮਾਂ ਵੱਲੋਂ ਅੱਜ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹਨਾਂ ਵੱਲੋਂ ਉਸ ਸਮੇਂ ਤੱਕ ਹੜਤਾਲ ਜਾਰੀ ਰਹੇਗੀ ,ਜਦੋਂ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਉਹਨਾਂ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਉਹਨਾਂ ਦੇ ਮੁਲਾਜ਼ਮਾਂ ਨੂੰ ਉਕਸਾਇਆ ਗਿਆ ਤੇ ਕਈ ਜਗ੍ਹਾ ਕੁੱਟ ਮਾਰ ਵੀ ਕੀਤੀ ਗਈ। ਪਟਿਆਲਾ ਵਿੱਚ ਸਿੱਖ ਨੌਜਵਾਨ ਦੇ ਕੱਪੜੇ ਪਾੜੇ ਗਏ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ।। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਸਾਥੀਆਂ ਨੂੰ ਵੀ ਮੁੜ ਤੋਂ ਗਿਰਿਫਤਾਰ ਕਰ ਲਿਆ ਗਿਆ ਅਤੇ ਉਹ ਮਜਬੂਰਨ ਹੜਤਾਲ ਕਰ ਰਹੇ ਹਨ ਬੇਸ਼ੱਕ ਉਹਨਾਂ ਲੋਕਾਂ ਤੋਂ ਮਾਫੀ ਮੰਗਦੇ ਹਨ ਜੋ ਲੋਕ ਬੱਸਾਂ ਵਿੱਚ ਸਫਰ ਕਰ ਰਹੇ ਸਨ ਜਾਂ ਖੱਜਲ ਖਰਾਬ ਹੋ ਰਹੇ ਹਨ। ਪਰ ਇਹ ਸਭ ਦੇ ਪਿੱਛੇ ਸਰਕਾਰ ਜਿੰਮੇਵਾਰ ਹੈ।