Punjab News : ਪੰਜਾਬ ਪੁਲਿਸ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ , ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਕੀਤਾ ਸਨਮਾਨਿਤ

Punjab News : ਸੂਬੇ ਦੀ ਅਮਨ-ਸ਼ਾਂਤੀ ਲਈ ਆਪਣਾ ਸਭ ਕੁਝ ਵਾਰਨ ਵਾਲੇ ਪੁਲਿਸ ਮੁਲਾਜਮਾਂ ਦੀ ਯਾਦ ‘ਚ ਅੱਜ 21 ਅਕਤੂਬਰ ਨੂੰ ਸੂਬੇ 'ਚ ਕਈ ਥਾਵਾਂ 'ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਜਿਨ੍ਹਾਂ ਨੇ ਡਿਊਟੀ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ

By  Shanker Badra October 21st 2025 04:19 PM

Punjab News :  ਸੂਬੇ ਦੀ ਅਮਨ-ਸ਼ਾਂਤੀ ਲਈ ਆਪਣਾ ਸਭ ਕੁਝ ਵਾਰਨ ਵਾਲੇ ਪੁਲਿਸ ਮੁਲਾਜਮਾਂ ਦੀ ਯਾਦ ‘ਚ ਅੱਜ 21 ਅਕਤੂਬਰ ਨੂੰ ਸੂਬੇ 'ਚ ਕਈ ਥਾਵਾਂ 'ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਜਿਨ੍ਹਾਂ ਨੇ ਡਿਊਟੀ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ, ਉਹਨਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਇਹ ਵਿਸ਼ੇਸ਼ ਪਰੇਡ ਕਰਵਾਈ ਗਈ।

ਅਖਿਲ ਚੌਧਰੀ ਆਈ.ਪੀ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਇਹ ਪ੍ਰੋਗਰਾਮ ਮਨਾਇਆ ਗਿਆ।ਜਿੱਥੇ ਸ਼ਹੀਦਾਂ ਲਈ ਸਨਮਾਨ ਅਤੇ ਸ਼ਰਧਾ ਦੇ ਜਜ਼ਬੇ ਨਾਲ ਮਾਹੌਲ ਗੂੰਜ ਉਠਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰ ਮੈਂਬਰ ਵੀ ਮੌਜੂਦ ਰਹੇ ਤੇ ਐਸਐਸਪੀ ਡਾਕਟਰ ਅਖਿਲ ਚੌਧਰੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।।

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 21 ਅਕਤੂਬਰ ਨੂੰ ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਐਸ.ਐਸ.ਪੀ ਸ੍ਰੀ ਅਖਿਲ ਚੌਧਰੀ ਆਈ.ਪੀ.ਐਸ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਮਾਨਯੋਗ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਪੁਲਿਸ ਲਾਈਨ ਵਿੱਚ ਵਿਸ਼ੇਸ਼ ਪਰੇਡ ਕਰਵਾਈ ਗਈ ,ਜਿਸ ਵਿੱਚ ਪੁਲਿਸ ਬੈਂਡ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁਰਾਂ ਦੀ ਧੁਨ ਬਜਾਈ ਗਈ। ਪਰੇਡ ਦੌਰਾਨ ਸਮੂਹ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਪੁਲਿਸ ਮੁਲਾਜਮਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਸੂਬੇ ਦੀ ਅਮਨ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਜਨ ਸੁਰੱਖਿਆ ਲਈ ਆਪਣੀ ਜ਼ਿੰਦਗੀ ਦੀ ਕੁਰਬਾਨੀ ਦਿੱਤੀ।

ਐਸ.ਐਸ.ਪੀ ਸ੍ਰੀ ਅਖਿਲ ਚੌਧਰੀ ਨੇ ਕਿਹਾ ਕਿ ਇਹ ਉਹ ਬਹਾਦਰ ਸਿਪਾਹੀ ਸਨ ਜਿਨ੍ਹਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਆਪਣੀ ਜ਼ਿੰਦਗੀ ਤੋਂ ਵੱਧ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਕਾਇਮ ਰੱਖਣ ਵਿੱਚ ਪੁਲਿਸ ਦਾ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਇਹ ਯਾਦ ਰਹੇ ਕਿ ਕਿਵੇਂ ਸਾਡੇ ਪੁਲਿਸ ਜਵਾਨਾਂ ਨੇ ਫਰਜ਼ ਦੀ ਰਾਹ ‘ਚ ਆਪਣੀ ਜਾਨ ਦੀ ਆਹੂਤੀ ਦਿੱਤੀ।

ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ, ਜਵਾਨਾਂ, ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਤੇ ਜਨਤਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰ ਮੈਂਬਰ ਮੌਕੇ ਤੇ ਮੌਜੂਦ ਰਹੇ ਤੇ ਉਹਨਾਂ ਦੇ ਵੱਲੋਂ ਵੀ ਸ਼ਹੀਦ ਪੁਲਿਸ ਜਵਾਨਾ ਨੋ ਸਰਧਾਜਲੀ ਦਿੱਤੀ ਗਈ ਤੇ ਇਸ ਮੌਕੇ ਐਸਐਸਪੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਐਸਐਸਪੀ ਅਖਿਲ ਚੌਧਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸਦਾ ਜਲਦ ਹੱਲ ਕੀਤਾ ਜਾਵੇਗਾ।

 ਸੰਗਰੂਰ ਪੁਲਿਸ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਬੁਲਾ ਕੇ ਕੀਤਾ ਸਨਮਾਨਿਤ

ਅੱਜ 21 ਅਕਤੂਬਰ ਨੂੰ ਸੰਗਰੂਰ ਪੁਲਿਸ ਵੱਲੋਂ ਇਹ ਦਿਨ ਸ਼ਹੀਦ ਦੇ ਪਰਿਵਾਰਾਂ ਨਾਲ ਵੀ ਮਨਾਇਆ ਗਿਆ ਉੱਥੇ ਹੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪੁਲਿਸ ਵੱਲੋਂ ਸਨਮਾਨ ਵੀ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਸ਼ਰਧਾਪੂਰਵਕ ਸ਼ਰਧਾਂਜਲੀ ਵੀ ਸੰਗਰੂਰ ਪੁਲਿਸ ਵੱਲੋਂ ਦਿੱਤੀ ਗਈ। ਇਹ ਸਾਰਾ ਪ੍ਰੋਗਰਾਮ ਸੰਗਰੂਰ ਦੀ ਪੁਲਿਸ ਲਾਈਨ ਵਿਖੇ ਕੀਤਾ ਗਿਆ, ਜਿਸ ਵਿੱਚ ਸੰਗਰੂਰ ਦੇ ਐਸਐਸਪੀ ਅਤੇ ਡੀਸੀ ਵੀ ਮੌਜੂਦ ਸਨ।

ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ    1959 ਦੇ ਵਿੱਚ 21 ਅਕਤੂਬਰ ਤੇ ਦਿਨ ਹੀ ਜੋ ਦੇਸ਼ ਲਈ ਸ਼ਹਾਦਤ ਦਿੱਤੀ ਗਈ ਸੀ ,ਅਸੀਂ ਹਰ ਸਾਲ ਉਸ ਦਿਨ ਨੂੰ ਯਾਦ ਕਰਦੇ ਹਾਂ ਅਤੇ ਇਹ ਦਿਨ ਪੂਰੀ ਭਾਰਤ ਪੁਲਿਸ ਲਈ ਬਹੁਤ ਹੀ ਯਾਦਗਾਰ ਦਿਨ ਹੁੰਦਾ ਹੈ, ਇਸ ਦੌਰਾਨ ਅਸੀਂ ਇਸ ਸਾਲ ਸਾਡੇ ਸ਼ਹੀਦ ਹੋਏ ਪੁਲਿਸ ਕਰਮੀ ਦੇ ਪਰਿਵਾਰਾਂ ਨੂੰ ਬੁਲਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਹੈ ਅਤੇ ਉਹਨਾਂ ਦੇ ਯਾਦ ਵਿੱਚ ਸ਼ਰਧਾ ਪੂਰਵਕ ਸ਼ਰਧਾਂਜਲੀ ਵੀ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਜਦੋਂ ਵੀ ਵਰਦੀ ਪਾਉਂਦੇ ਹਨ ਤਾਂ ਇਸ ਦਿਨ ਨੂੰ ਜਰੂਰੀ ਯਾਦ ਰੱਖਦੇ ਹਨ

ਇਸ ਦੇ ਨਾਲ ਹੀ ਸੰਗਰੂਰ ਦੇ ਡੀਸੀ ਵੀ ਇਸ ਸ਼ਰਧਾਂਜਲੀ ਸਮਾਗਮ ਦੇ ਵਿੱਚ ਮੌਜੂਦ ਰਹੇ ਅਤੇ ਉਨਾਂ ਨੇ ਵੀ ਕਿਹਾ ਕਿ ਇਹ ਇੱਕ ਬਹੁਤ ਚੰਗਾ ਉਪਰਾਲਾ ਹੈ ਕਿ ਅਸੀਂ ਆਪਣੇ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ,ਜਿਨਾਂ ਨੇ ਦੇਸ਼ ਦੀ ਲੜਾਈ ਦੇ ਲਈ ਕੁਰਬਾਨੀ ਦਿੱਤੀਆਂ। ਇਸ ਦੇ ਨਾਲ ਹੀ ਸ਼ਹੀਦਾਂ ਦੇ ਪਰਿਵਾਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੇ ਘਰਾਂ ਦੇ ਵਿੱਚੋਂ ਕੋਈ ਨਾ ਕੋਈ ਪੁਲਿਸ ਕਰਮੀ ਸ਼ਹੀਦ ਹੋਇਆ ਹੈ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਉਹਨਾਂ ਦੀ ਇਸ ਸ਼ਹੀਦੀ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ ਤੇ ਅੱਜ ਇਸ ਮੌਕੇ ਉਹਨਾਂ ਨੂੰ ਬੁਲਾ ਕੇ ਜੋ ਸਨਮਾਨਿਤ ਕੀਤਾ ਗਿਆ, ਇਸ ਦੇ ਲਈ ਉਹ ਧੰਨਵਾਦੀ ਹਨ।

ਫਤਿਹਗੜ੍ਹ ਸਾਹਿਬ ਦੇ 17 ਸ਼ਹੀਦ ਜਵਾਨਾਂ ਦੇ ਵਾਰਸਾਂ ਨੂੰ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਸਨਮਾਨਤ

 21 ਅਕਤੂਬਰ 1959 ਵਿਚ ਲੱਦਾਖ ਵਿਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦੋਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਜ਼ਲੀ ਦੇਣ ਲਈ ਪੁਲਸ ਲਾਇਨ ਫਤਿਹਗੜ੍ਹ ਸਾਹਿਬ ਵਿਖੇ COMMEMORATION DAY ਮਨਾਇਆ ਗਿਆ। ਇਸ ਮੋਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲਾ ਪੁਲਸ ਮੁਖੀ ਸੁਭਮ ਅਗਰਵਾਲ, ਜਿਲਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਤੇ ਹੋਰ ਪਤਵੰਤਿਆਂ ਵਲੋਂ ਜਿੱਥੇ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ, ਉਥੇ ਹੀ ਜ਼ਿਲੇ ਦੇ ਸਮੂਹ ਸ਼ਹੀਦਾਂ ਪਰਿਵਾਰਾਂ ਦੇ ਵਾਰਸਾਂ ਨੂੰ ਸਨਮਾਨਤ ਵੀ ਕੀਤਾ ਗਿਆ ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਵੀ ਭੇਂਟ ਕੀਤੇ।

ਜ਼ਿਲਾ ਪੁਲਸ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਅੱਤਵਾਦ ਸਮੇਂ ਦੋਰਾਨ ਜ਼ਿਲਾ ਫਤਿਹਗੜ੍ਹ ਸਾਹਿਬ ਦੇ 17 ਪੁਲਸ ਜਵਾਨਾਂ ਵਲੋਂ ਸ਼ਹੀਦੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਪਰਿਵਾਰਾਂ ਦਾ ਵੀ ਪੁਲਸ ਵਿਭਾਗ ਵਲੋਂ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ

ਇਸ ਮੌਕੇ ਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨਾਂ ਨੂੰ ਹੱਲ ਕਰਾਉਣ ਦਾ ਵਿਸ਼ਵਾਸ ਵੀ ਦਵਾਇਆ ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।


ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ  ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਹਨਾਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

 

ਉਨ੍ਹਾਂ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ 17 ਪੁਲਿਸ ਕਰਮਚਾਰੀਆਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ।  




 

 


Related Post