ਪੰਜਾਬ ਪੁਲਿਸ ਨੂੰ ਮਿਲੀ ਸਫਲਤਾ; ਬੰਬੀਹਾ ਗੈਂਗ ਦੇ ਤਿੰਨ ਮੈਂਬਰ ਮਲੇਸ਼ੀਆ ਤੋਂ ਡਿਪੋਰਟ, ਕੀਤੇ ਗਏ ਗ੍ਰਿਫਤਾਰ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਬੰਬੀਹਾ ਗੈਂਗ ਦੇ ਮੁਖੀ ਲੱਕੀ ਪਟਿਆਲ ਦੇ ਕਰੀਬੀ ਸਾਥੀ ਦੱਸੇ ਜਾ ਰਹੇ ਹਨ।
ਪੰਜਾਬ ਪੁਲਿਸ ਨੂੰ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਬੰਬੀਹਾ ਗੈਂਗ ਦੇ ਤਿੰਨ ਮੁੱਖ ਮੈਂਬਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਗਈ ਹੈ।
ਏਅਰਪੋਰਟ ’ਤੇ ਗ੍ਰਿਫਤਾਰ ਤਿੰਨੇ ਮੁਲਜ਼ਮ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਬੰਬੀਹਾ ਗੈਂਗ ਦੇ ਮੁਖੀ ਲੱਕੀ ਪਟਿਆਲ ਦੇ ਨਜ਼ਦੀਕੀ ਸਾਥੀ ਦੱਸੇ ਜਾਂਦੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਦੀ ਓਐਫਟੀਈਸੀ ਟੀਮ ਦੁਆਰਾ ਕੀਤੀ ਗਈ ਸੀ। ਇਨ੍ਹਾਂ ਤਿੰਨਾਂ 'ਤੇ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਹੈ।
ਮੁਲਜ਼ਮਾਂ ’ਤੇ ਹਨ ਇਹ ਇਲਜ਼ਾਮ
ਇਨ੍ਹਾਂ ਅਪਰਾਧਾਂ ਵਿੱਚ ਜਬਰੀ ਵਸੂਲੀ ਅਤੇ ਨਿਸ਼ਾਨਾ ਬਣਾ ਕੇ ਕਤਲ ਸ਼ਾਮਲ ਹਨ। ਅਜੈ ਸਿੰਘ ਅਤੇ ਪਵਨਦੀਪ ਸਿੰਘ 'ਤੇ ਖਾਸ ਤੌਰ 'ਤੇ ਲੁਧਿਆਣਾ ਵਿੱਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਹੈ। ਪੁਲਿਸ ਲੰਬੇ ਸਮੇਂ ਤੋਂ ਇਨ੍ਹਾਂ ਅਪਰਾਧੀਆਂ ਦੀ ਭਾਲ ਕਰ ਰਹੀ ਸੀ। ਇਹ ਗ੍ਰਿਫ਼ਤਾਰੀ ਅਪਰਾਧਿਕ ਨੈੱਟਵਰਕ ਨੂੰ ਖਤਮ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪੁਲਿਸ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Punjabi University ਪਟਿਆਲਾ ’ਚ ਜ਼ਬਰਦਸਤ ਹੰਗਾਮਾ; ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਹੋਈ ਧੱਕਾ ਮੁੱਕੀ