Weather Update: ਮੀਂਹ ਨੇ ਪੰਜਾਬ 'ਚ ਮੌਸਮ ਕੀਤਾ ਸੁਹਾਵਣਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਜੂਨ ਮਹੀਨੇ 'ਚ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਸੂਬੇ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਪਰ ਦੇਰ ਸ਼ਾਮ ਤੇਜ਼ ਹਵਾਵਾਂ ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਵਾਈ ਹੈ।

By  Ramandeep Kaur June 6th 2023 09:51 AM -- Updated: June 6th 2023 09:52 AM

Weather Update: ਜੂਨ ਮਹੀਨੇ 'ਚ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਸੂਬੇ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਪਰ ਦੇਰ ਸ਼ਾਮ ਤੇਜ਼ ਹਵਾਵਾਂ ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਵਾਈ ਹੈ।


ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 6 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।


ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਵਿੱਚ 40.3 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਮੌਸਮ ਬਦਲਦੇ ਹੀ ਰੋਹਤਾਂਗ, ਸ਼ਿੰਕੁਲਾ ਅਤੇ ਬਰਾਲਾਚਾ ਸਮੇਤ ਉੱਚੀਆਂ ਚੋਟੀਆਂ 'ਤੇ ਬਰਫਬਾਰੀ ਸ਼ੁਰੂ ਹੋ ਗਈ। ਸੋਮਵਾਰ ਨੂੰ ਵੀ ਸਵੇਰੇ ਧੁੱਪ ਨਿਕਲੀ ਪਰ ਸ਼ਾਮ ਤੱਕ ਚੋਟੀਆਂ 'ਤੇ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ: Operation Blue star Anniversary: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਅੱਜ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Related Post