Punjab Revenue Officers Strike Update : ਪੰਜਾਬ ਰੈਵਨਿਊ ਐਸੋਸੀਏਸ਼ਨ ਦਾ ਹੜਤਾਲ ਨੂੰ ਲੈ ਕੇ ਵੱਡਾ ਫੈਸਲਾ, ਹੁਣ ਇਸ ਦਿਨ ਤੱਕ ਜਾਰੀ ਰਹੇਗੀ ਹੜਤਾਲ
ਦਰਅਸਲ ਰੈਵੀਨਿਊ ਅਫਸਰਾਂ ਵੱਲੋਂ ਆਪਣੀ ਹੜਤਾਲ ਨੂੰ ਸ਼ੁਕਰਵਾਰ ਤੱਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਰੈਵਨਿਊ ਅਫਸਰਾਂ ਨੇ ਮੀਟਿੰਗ ਮਗਰੋਂ ਫੈਸਲਾ ਲਿਆ ਹਿਆ ਹੈ।
Punjab Revenue Officers Strike Update : ਪੰਜਾਬ ਭਰ ’ਚ ਰੈਵੀਨਿਊ ਅਫਸਰ ਵੱਲੋਂ ਸਮੂਹਿਕ ਹੜਤਾਲ ਕੀਤੀ ਗਈ ਹੈ। ਇਸ ਸਬੰਧੀ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੇ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ। ਪਰ ਹੁਣ ਆਮ ਲੋਕਾਂ ਦੀ ਪਰੇਸ਼ਾਨੀ ਹੋ ਵੀ ਵੱਧਣ ਵਾਲੀ ਹੈ।
ਦਰਅਸਲ ਰੈਵੀਨਿਊ ਅਫਸਰਾਂ ਵੱਲੋਂ ਆਪਣੀ ਹੜਤਾਲ ਨੂੰ ਸ਼ੁਕਰਵਾਰ ਤੱਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਰੈਵਨਿਊ ਅਫਸਰਾਂ ਨੇ ਮੀਟਿੰਗ ਮਗਰੋਂ ਫੈਸਲਾ ਲਿਆ ਹਿਆ ਹੈ। ਹੜਤਾਲ ਦੇ ਵਧਣ ਮਗਰੋਂ ਹੁਣ ਲੋਕਾਂ ਦੀਆਂ ਰਜਿਸਟਰੀਆਂ ਨਹੀਂ ਹੋਣਗੀਆਂ। ਇਸ ਤੋਂ ਇਲਾਵਾ ਬਾਕੀ ਕੰਮਕਾਜ ਜਾਰੀ ਰਹੇਗਾ।
ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਰੰਧਾਵਾ ਨੇ ਕਿਹਾ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਨੇ ਸਾਡੇ ਉੱਪਰ ਚਿੱਕੜ ਉਛਾਲਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਦਾ ਵੀ ਵੇਰਵਾ ਉਜਾਗਰ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਤਹਿਸੀਲਦਾਰ ਅਤੇ ਉਸ ਨਾਲ ਕੰਮ ਕਰਦੇ ਹੋਰ ਕਰਮਚਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਪੰਜਾਬ ਵਿੱਚ ਹੋਰ ਵੀ ਕਈਂ ਥਾਵਾਂ ’ਤੇ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਉਨ੍ਹਾਂ ਨਾਲ ਕੰਮ ਕਰਦੇ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : One Time Settlement Scheme : ਲੁਧਿਆਣਾ ਜ਼ਿਮਣੀ ਸੀਟ ਜਿੱਤਣ ਲਈ ਮਾਨ ਸਰਕਾਰ ਨੇ ਖੇਡਿਆ ਉਦਯੋਪਤੀਆਂ 'ਤੇ ਦਾਅ ! 2 OTS ਸਕੀਮਾਂ ’ਤੇ ਲਗਾਈ ਮੋਹਰ