Revenue Officers Strike: ਅੱਜ ਪੰਜਾਬ ਭਰ ਦੀਆਂ ਤਹਿਸੀਲਾਂ ’ਚ ਨਹੀਂ ਹੋਵੇਗਾ ਕੋਈ ਕੰਮ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਕੋਈ ਕੰਮ ਨਹੀਂ ਹੋਵੇਗਾ। ਜੀ ਹਾਂ ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀ ਤੋਂ ਲੈ ਕੇ ਮਾਲ ਵਿਭਾਗ ਤੱਕ ਦਾ ਕੋਈ ਵੀ ਕੰਮ ਨਹੀਂ ਹੋਵੇਗਾ।
Revenue Officers Strike: ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਕੋਈ ਕੰਮ ਨਹੀਂ ਹੋਵੇਗਾ। ਜੀ ਹਾਂ ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀ ਤੋਂ ਲੈ ਕੇ ਮਾਲ ਵਿਭਾਗ ਤੱਕ ਦਾ ਕੋਈ ਵੀ ਕੰਮ ਨਹੀਂ ਹੋਵੇਗਾ। ਦੱਸ ਦਈਏ ਕਿ ਰੋਪੜ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਖਿਲਾਫ ਸਾਰਿਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਤਹਿਸੀਲਾਂ ਵਿੱਚ ਤੈਨਾਤ ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ ਅਤੇ ਕਲੈਰੀਕਲ ਸਟਾਫ਼ ਸਾਰੇ ਹੀ ਹੜਤਾਲ ’ਤੇ ਚਲੇ ਗਏ ਹਨ।
ਦੱਸ ਦਈਏ ਕਿ ਰੋਸ ਜਾਹਿਰ ਕਰ ਰਹੇ ਮੁਲਾਜ਼ਮਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਦੇ ਵਿਧਾਇਕ ਅਤੇ ਆਗੂ ਉਨ੍ਹਾਂ ਨੂੰ ਤਹਿਸੀਲਾਂ ਵਿੱਚ ਆ ਕੇ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ। ਪਿਛਲੇ ਦਿਨੀ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਤਹਿਸੀਲ ਵਿੱਚ ਆ ਕੇ ਸਭ ਦੇ ਸਾਹਮਣੇ ਸਟਾਫ਼ ਦੀ ਬੇਇੱਜ਼ਤੀ ਕੀਤੀ ਅਤੇ ਤਹਿਸੀਲ ਦਾ ਅਹਿਮ ਰਿਕਾਰਡ ਨਜਾਇਜ਼ ਤੌਰ 'ਤੇ ਆਪਣੇ ਦਫ਼ਤਰ ਵਿੱਚ ਲੈ ਲਿਆ। ਉਨ੍ਹਾਂ ਨੇ ਮੰਗ ਕੀਤੀ ਕਿ ਵਿਧਾਇਕ ਇਸ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ।
ਫਿਲਹਾਲ ਹੁਣ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਤਾਂ ਸਿਰਫ਼ ਤਹਿਸੀਲਾਂ ਹੀ ਬੰਦ ਕੀਤੀਆਂ ਗਈਆਂ ਹਨ ਪਰ ਰੋਪੜ ਡਿਵੀਜ਼ਨ ਜਿਸ ਵਿੱਚ ਨਵਾਂਸ਼ਹਿਰ ਅਤੇ ਮੁਹਾਲੀਜ਼ਿਲ੍ਹੇ ਸ਼ਾਮਲ ਹਨ, ਵਿੱਚ ਡੀਸੀ ਦਫ਼ਤਰ ਤੋਂ ਲੈ ਕੇ ਤਹਿਸੀਲ ਪਟਵਾਰਖਾਨੇ ਤੱਕ ਦਾ ਸਾਰਾ ਕੰਮਕਾਜ ਠੱਪ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਤਿੰਨਾਂ ਜ਼ਿਲ੍ਹਿਆਂ ਦੀਆਂ ਤਹਿਸੀਲਾਂ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਟਰਾਂ ਵਿੱਚ ਤਾਇਨਾਤ ਮੁਲਾਜ਼ਮ ਅੱਜ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਧਰਨਾ ਦੇਣਗੇ। ਇਸ ਦੌਰਾਨ ਆਮ ਲੋਕਾਂ ਨੂੰ ਕੁਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: IMD Weather Alert: ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ