PTC News
Search
🔍 Search

PRTC, Pun Bus ਤੇ Punjab Roadways ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾਉਣ ਦੀ ਦਿੱਤੀ ਚਿਤਾਵਨੀ

ਚੱਕਾ ਜਾਮ ਤੋਂ ਬਾਅਦ ਪੰਜਾਬ ਸਰਕਾਰ ਨੇ ਤੁਰੰਤ ਸੱਦੀ ਮੀਟਿੰਗ

By  Jaswinder Kaur October 21st 2026 10:51 AM -- Updated: October 21st 2026 12:18 PM

Punjab Bus Strike : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ 21 ਅਕਤੂਬਰ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਪੱਕਾ ਧਰਨਾ ਲਾਇਆ ਜਾਵੇਗਾ। ਯੂਨੀਅਨ ਵੱਲੋਂ 15 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪੂਆਂ ਦੇ ਗੇਟਾਂ ’ਤੇ ਰੈਲੀਆਂ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਤਿੰਨ ਮੁੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣਾ, ਵੱਖ-ਵੱਖ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨਾ ਅਤੇ ਪਨਬੱਸ ਵਿੱਚ ਸਰਵਿਸ ਰੂਲ ਬਣਾਉਣ ਤੋਂ ਬਾਅਦ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ : 

CM ਭਗਵੰਤ ਮਾਨ ਨੂੰ ਦਿੱਲੀ ਹਵਾਈ ਅੱਡੇ 'ਤੇ 3 ਘੰਟੇ ਲਈ ਰੋਕਿਆ ਗਿਆ ! 50000 ਰੁਪਏ ਦਾ ਲੱਗਿਆ ਕਸਟਮ ਟੈਕਸ, ਜਾਣੋ ਕਿਉਂ ?

ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਇਹ ਧਰਨਾ ਪ੍ਰਦਰਸ਼ਨ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਉਹਨਾਂ ਕਿਹਾ ਕਿ ਅੱਜ ਚੰਡੀਗੜ੍ਹ ਦੇ ਵਿੱਚ ਮੰਤਰੀ ਨਾਲ ਮੀਟਿੰਗ ਹੈ ਪਰ ਜੇਕਰ ਇਸ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਦੱਸ ਦੇਈਏ ਕਿ ਪਨਬਸ, ਪੀਆਰਟੀਸੀ ਵੱਲੋਂ ਚੱਕਾ ਜਾਮ ਦੀ ਖਬਰ ਦੌਰਾਨ ਹੁਣ ਪੰਜਾਬ ਸਰਕਾਰ ਨੇ ਤੁਰੰਤ ਮੀਟਿੰਗ ਸੱਦ ਲਈ ਹੈ। ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਨਾਲ ਅੱਜ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤਕਰੀਬਨ ਸਵੇਰੇ 11 ਵਜੇ ਹੋਵੇਗੀ।  ਪਹਿਲਾਂ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣੀ ਤੈਅ ਸੀ ਪਰ ਹੁਣ ਉਥੇ ਚਲ ਰਹੀ ਹੜਤਾਲ ਦੇ ਚਲਦਿਆ ਕੋਈ ਹੋਰ ਥਾਂ ਤੈਅ ਕੀਤੀ ਜਾਵੇਗੀ।  

ਅੱਜ ਦੀ ਇਸ ਹੜਤਾਲ ਕਾਰਨ ਕਿੰਨੀਆਂ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ ਅਤੇ ਕਿਹੜੇ ਡਿਪੂਆਂ ਤੋਂ ਬੱਸਾਂ ਨਹੀਂ ਚੱਲਣਗੀਆਂ, ਇਸ ਬਾਰੇ ਸਥਿਤੀ ਸਪੱਸ਼ਟ ਹੋਣੀ ਅਜੇ ਬਾਕੀ ਹੈ। ਯਾਤਰੀ ਸਫ਼ਰ ਕਰਨ ਤੋਂ ਪਹਿਲਾਂ ਬੱਸਾਂ ਦੇ ਚੱਲਣ ਬਾਰੇ ਸਬੰਧਤ ਡਿਪੂ ਤੋਂ ਜਾਣਕਾਰੀ ਲੈ ਜਰੂਰ ਲੈਣ। ਬੱਸਾਂ ਦੀ ਇਸ ਹੜਤਾਲ ਕਾਰਨ ਰੋਜ਼ਾਨਾ ਦੇ ਕੰਮਾਂ 'ਤੇ ਜਾਣ ਵਾਲੇ ਅਤੇ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਜ਼ਿਆਦਾਤਰ ਲੋਕ ਆਵਾਜਾਈ ਲਈ ਬੱਸਾਂ 'ਤੇ ਹੀ ਨਿਰਭਰ ਹੁੰਦੇ ਹਨ। ਇਸ ਹੜਤਾਲ ਕਾਰਨ ਥਾਂ ਥਾਂ 'ਤੇ ਬੱਸ ਅੱਡਿਆ 'ਤੇ ਯਾਤਰੀ ਪ੍ਰੇਸ਼ਾਨ ਨਜ਼ਰ ਆਏ। ਲੋਕਾਂ ਨੂੰ ਆਵਾਜਾਈ ਦੇ ਹੋਰ ਵਸੀਲੇ ਅਪਨਾਉਣ ਲਈ ਮਜਬੂਰ ਹੋਣਾ ਪਿਆ।  

ਜੱਥੇਬੰਦੀ ਦੇ ਸੱਕਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੱਸ ਮੁਲਾਜ਼ਮਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਰੱਖੀ ਹੈ ਪਰ ਅਜੇ ਤੱਕ ਕੋਈ ਸਮਾਂ  ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 12 ਵਜੇ ਤੱਕ ਦਾ ਸਮਾਂ ਕਿਹਾ ਜਾ ਰਿਹਾ ਸੀ ਪਰ ਅਜੇ ਵੀ ਮੀਟਿੰਗ ਹੋਣ ਦੀ ਕੋਈ ਉਮੀਦ ਨਹੀਂ ਲੱਗ ਰਹੀ ਹੈ।   

Related Post