Bus Strike : ਪੰਜਾਬ ਰੋਡਵੇਜ਼, ਪਨਬਸ ਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ 2 ਘੰਟੇ ਚੱਕਾ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
Bus Strike : ਪੰਜਾਬ ਰੋਡਵੇਜ਼, ਪਨਬਸ ਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਹੈ। ਜਿਸ ਕਰਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਅੱਜ 12 ਵਜੇ ਤੋਂ 2 ਘੰਟਿਆਂ ਦਾ ਚੱਕਾ ਜਾਮ ਕੀਤਾ
Bus Strike : ਪੰਜਾਬ ਰੋਡਵੇਜ਼, ਪਨਬਸ ਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਹੈ। ਜਿਸ ਕਰਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਅੱਜ 12 ਵਜੇ ਤੋਂ 2 ਘੰਟਿਆਂ ਦਾ ਚੱਕਾ ਜਾਮ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਲਗਾਤਾਰ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਪੀਆਰਟੀਸੀ ਨੂੰ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਹਰ ਮਹੀਨੇ ਤਨਖਾਹ ਲੈਣ ਲਈ ਉਹਨਾਂ ਨੂੰ ਰੋਸ਼ ਪ੍ਰਦਰਸ਼ਨ ਕਰਨਾ ਪੈਂਦਾ ਹੈ। ਪਰਸ਼ਨਕਾਰੀਆਂ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹਰਾ ਪੈਨ ਚਲਾ ਕੇ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹਰਾ ਪੈਨ ਚੱਲਣ ਦੀ ਬਜਾਏ ਲਾਲ ਪੈਨ ਚਲਾ ਕੇ ਨਿੱਜੀਕਰਨ ਕੀਤਾ ਜਾ ਰਿਹਾ ਹੈ।
ਰੋਜ਼ਗਾਰ ਦੀ ਸੁਰੱਖਿਆ, ਬਕਾਇਆ ਤਨਖਾਹਾਂ ਅਤੇ ਸੇਵਾਵਾਂ ਦੇ ਨਿਯਮਿਤੀਕਰਨ ਸਮੇਤ ਕਈ ਮਸਲੇ ਮੁਲਾਜ਼ਮਾਂ ਵੱਲੋਂ ਉਠਾਏ ਗਏ। ਮੁਲਾਜ਼ਮ ਲੀਡਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ ਉਹ ਆਪਣੇ ਆਗਾਮੀ ਰੋਸ ਪ੍ਰਦਰਸ਼ਨਾਂ ਨੂੰ ਹੋਰ ਤਿੱਖਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਵਿੱਚ ਗੁੱਸਾ ਵੱਧ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਵੱਡੇ ਪੱਧਰ ਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਮੁਲਾਜ਼ਮ ਧੜੇ ਵੱਲੋਂ ਇਹ ਵੀ ਦੱਸਿਆ ਗਿਆ ਕਿ ਉਹ ਸਰਕਾਰ ਦਾ ਧਿਆਨ ਖਿੱਚਣ ਲਈ ਸਖ਼ਤ ਕਦਮ ਚੁੱਕਣ ਦੀ ਚੇਤਾਵਨੀ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਤੁਰੰਤ ਬੈਠਕ ਬੁਲਾ ਕੇ ਸਮੱਸਿਆਵਾਂ ਦਾ ਹੱਲ ਕੱਢੇ। ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਲੋਂ ਬਾਰ–ਬਾਰ ਭਰੋਸੇ ਦਿੱਤੇ ਜਾ ਰਹੇ ਹਨ ਪਰ ਅਜੇ ਤੱਕ ਕੋਈ ਢੁਕਵਾਂ ਫੈਸਲਾ ਨਹੀਂ ਲਿਆ ਗਿਆ। ਇਸ ਰੋਸ ਕਾਰਨ ਕਈ ਰੂਟਾਂ 'ਤੇ ਟਰੈਫਿਕ ਪ੍ਰਭਾਵਿਤ ਰਿਹਾ ਅਤੇ ਯਾਤਰੀਆਂ ਨੂੰ ਦੁੱਖ-ਤਕਲੀਫ਼ ਦਾ ਸਾਹਮਣਾ ਕਰਨਾ ਪਿਆ।