ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦਾ ਸਰਕਾਰ ਖਿਲਾਫ਼ ਹੱਲਾ ਬੋਲ

ਪੰਜਾਬ ਰੋਡਵੇਜ਼/ਪੱਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉਤੇ ਬਠਿੰਡਾ ਵਿਖੇ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਅਤੇ ਹੁਸ਼ਿਆਰਪੁਰ ਡਿਪੂ ਦੇ ਬਾਹਰ ਗੇਟ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਟ੍ਰਾਂਸਪੋਰਟ ਮਹਿਕਮੇ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ।

By  Ramandeep Kaur March 15th 2023 12:39 PM

ਬਠਿੰਡਾ/ਹੁਸ਼ਿਆਰਪੁਰ: ਪੰਜਾਬ ਰੋਡਵੇਜ਼/ਪੱਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉਤੇ ਬਠਿੰਡਾ ਵਿਖੇ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਅਤੇ ਹੁਸ਼ਿਆਰਪੁਰ ਡਿਪੂ ਦੇ ਬਾਹਰ ਗੇਟ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਟ੍ਰਾਂਸਪੋਰਟ ਮਹਿਕਮੇ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਨਬੱਸ ਅਤੇ PRTCਦੇ ਕੰਟਰੈਕਟ ਤੇ ਆਊਟਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ।ਜਿਸ ਦਾ ਅਸੀਂ ਵਿਰੋਧ ਕਰ ਰਹੇ ਹਾਂ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਠੇਕੇ ਦੇ ਅੰਡਰ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਨਵੀਂ ਭਰਤੀ ਕੱਢੀ ਜਾ ਰਹੀ ਹੈ।

ਜਿਸਦੀ ਸਾਡੇ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ 'ਚ ਅਸੀਂ ਪੂਰੇ ਪੰਜਾਬ ਭਰ ਦੇ ਵਿਚ ਬੱਸਾਂ ਦਾ ਚੱਕਾ ਜਾਮ ਕਰ ਦੇਵਾਂਗੇ। ਉੁਥੇ ਹੀ ਹੁਸ਼ਿਆਰਪੁਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਉਨ੍ਹਾਂ ਵੱਲੋਂ ਸੀਐਮ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਦੁੱਧ ਦੀਆਂ ਕੀਮਤਾਂ 'ਚ ਵਾਧਾ !

Related Post