ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

By  Ravinder Singh November 30th 2022 12:26 PM

ਬਠਿੰਡਾ : ਪੰਜਾਬ ਰੋਡਵੇਜ਼/ਪੱਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉਤੇ ਬਠਿੰਡਾ ਵਿਖੇ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।



ਪ੍ਰਦਰਸ਼ਨਕਾਰੀਆਂ ਨੇ ਕਿਹਾ ਪਨਬੱਸ ਅਤੇ PRTC ਦੇ ਕੰਟਰੈਕਟ ਤੇ ਆਊਟਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਆਊਟਸੋਰਸਿੰਗ ਮੁਲਾਜ਼ਮਾਂ ਦਾ GST ਤੇ ਕਮਿਸ਼ਨ ਦੇ ਰੂਪ 'ਚ 20-25 ਕਰੋੜ ਰੁਪਏ ਸਾਲਾਨਾ ਵਿਭਾਗਾਂ ਦੀ ਨਾਜਾਇਜ਼ ਲੁੱਟ ਠੇਕੇਦਾਰ ਕਾਰਨ ਹੋ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਦੇ ਬਿਆਨਾਂ ਦੇ ਉਲਟ ਪੀਆਰਟੀਸੀ ਤੇ ਹੁਣ ਪਨਬੱਸ ਵਿੱਚ ਆਊਟਸੋਰਸਿੰਗ ਉਤੇ ਨਾਜਾਇਜ਼ ਭਰਤੀ ਕੀਤੀ ਜਾ ਰਹੀ ਹੈ। ਪੀਆਰਟੀਸੀ 'ਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਪ੍ਰਤੀ ਮਹੀਨਾ 1 ਬੱਸ ਦਾ ਪ੍ਰਾਈਵੇਟ ਮਾਲਕਾਂ ਨੂੰ 1 ਲੱਖ ਤੋਂ ਡੇਢ ਲੱਖ ਰੁਪਏ ਤੱਕ ਲੁੱਟ ਕਰਵਾਉਣ ਦੀ ਤਿਆਰੀ ਹੈ ਤੇ ਫਿਰ ਬੱਸ ਵੀ ਛੇ ਸਾਲਾਂ 'ਚ ਪ੍ਰਾਈਵੇਟ ਮਾਲਕਾਂ ਦੀਆਂ ਹੋ ਜਾਣਗੀਆਂ।

ਇਹ ਵੀ ਪੜ੍ਹੋ : ਪਿਊਸ਼ ਗੋਇਲ ਦੀ ਅਪੀਲ ; ਕੇਂਦਰ ਵੱਲੋਂ ਗ਼ਰੀਬਾਂ ਨੂੰ ਵੰਡੀ ਜਾਂਦੀ ਕਣਕ ਤੋਂ ਪੰਜਾਬ ਸਰਕਾਰ ਛੱਡੇ ਟੈਕਸ

ਇਹ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਪਿਛਲੀ ਸਰਕਾਰ ਸਮੇਂ ਹੋਈਆਂ ਤਨਖ਼ਾਹਾਂ ਦਾ ਵਾਧਾ ਕੁੱਝ ਮੁਲਾਜ਼ਮਾਂ ਉਤੇ ਲਾਗੂ ਨਹੀਂ ਕੀਤਾ ਗਿਆ ਜੋ ਕੀ ਸਰਾਸਰ ਬੇਇਨਸਾਫੀ ਹੈ ਅਤੇ ਇਸ ਸਾਲ 10ਵੇਂ ਮਹੀਨੇ ਤੋਂ 5 ਫ਼ੀਸਦੀ ਤਨਖ਼ਾਹ ਵਾਧਾ ਇੰਕਰੀਮੈਂਟ ਵੀ ਨਹੀਂ ਲਗਾਇ ਜਾ ਰਿਹਾ, ਨਾਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ। ਪੰਜਾਬ ਦੀ ਅਬਾਦੀ ਮੁਤਾਬਿਕ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ ਆਦਿ ਮੰਗਾਂ ਨੂੰ ਲੈ ਕੇ ਯੂਨੀਅਨ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਇਨ੍ਹਾਂ ਕਾਰਨਾਂ ਕਰਕੇ ਵਰਕਰਾਂ ਦੀਆਂ ਨਾਜਾਇਜ਼ ਰਿਪੋਰਟਾਂ ਕੀਤੀਆਂ ਜਾ ਰਹੀਆਂ ਹਨ ਤੇ ਅਫ਼ਸਰਸ਼ਾਹੀ ਤੇ ਸਰਕਾਰ ਯੂਨੀਅਨ ਦੇ ਨੁਮਾਇੰਦਿਆਂ ਤੇ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਆਗੂਆਂ ਨੇ ਕਿਹਾ ਯੂਨੀਅਨ ਨੂੰ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਕਰ ਰਹੀ ਹੈ ਤੇ ਮੈਨੇਜਮੈਂਟ ਸਰਕਾਰ ਦੀ ਬਦਨਾਮੀ ਤੇ ਪਬਲਿਕ ਨੂੰ ਹਰਾਸਮੈਂਟ ਕਰਵਾਉਣ ਚਹੁੰਦੀ ਹੈ। ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Related Post