PTC News
Search

Punjab Bandh : ਸਫਾਈ ਸੇਵਕਾਂ ਦਾ ਪੰਜਾਬ ਬੰਦ ਅੱਜ, 9 ਜ਼ਿਲ੍ਹਿਆਂ ਚ ਪੂਰੀ ਤਰ੍ਹਾਂ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ ?

Punjab Bandh : ਸਕੂਲ-ਕਾਲਜ, ਮਾਲਜ਼, ਦੁਕਾਨਾਂ ਆਦਿ ਬੰਦ ਵਿਖਾਈ ਦੇ ਰਹੇ ਹਨ। ਦੱਸ ਦਈਏ ਕਿ ਸਫਾਈ ਸੇਵਕਾਂ ਦੇ ਬੰਦ ਨੂੰ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਵੀ ਦਿੱਤਾ ਗਿਆ ਹੈ।

By  KRISHAN KUMAR SHARMA July 30th 2026 08:26 AM -- Updated: July 30th 2026 01:45 PM

Punjab Bandh : ਬਰਨਾਲਾ ਲਾਠੀਚਾਰਜ ਦੇ ਖਿਲਾਫ਼ ਰੋਸ ਵੱਜੋਂ ਅੱਜ ਸਫਾਈ ਸੇਵਕਾਂ ਵੱਲੋਂ ਪੰਜਾਬ ਭਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਕੂਲ-ਕਾਲਜ, ਮਾਲਜ਼, ਦੁਕਾਨਾਂ ਆਦਿ ਬੰਦ ਵਿਖਾਈ ਦੇ ਰਹੇ ਹਨ। ਦੱਸ ਦਈਏ ਕਿ ਸਫਾਈ ਸੇਵਕਾਂ ਦੇ ਬੰਦ ਨੂੰ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਵੀ ਦਿੱਤਾ ਗਿਆ ਹੈ।

ਦੱਸ ਦਈਏ ਕਿ ਸਫਾਈ ਸੇਵਕਾਂ ਵੱਲੋਂ ਇਹ ਬੰਦ ਦਾ ਸੱਦਾ ਬਰਨਾਲਾ 'ਚ ਲਾਠੀਚਾਰਜ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਸਫਾਈ ਸੇਵਕਾਂ ਨੇ ਦੱਸਿਆ ਕਿ ਉਹ ਬਰਨਾਲਾ 'ਚ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਦੀ ਜੰਮ ਕੇ ਕੁੱਟਮਾਰ ਕੀਤੀ। ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਅਤੇ ਲਾਠੀਚਾਰਜ ਕੀਤਾ ਗਿਆ।

ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰ ਨੇ ਹੜਤਾਲ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਸੀ ਅਤੇ 5 ਸਾਲ ਪੂਰੇ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਨੀਤੀ ਦਾ ਐਲਾਨ ਕੀਤਾ ਸੀ, ਪਰ ਸਫਾਈ ਸੇਵਕ ਯੂਨੀਅਨਾਂ ਨੇ ਸਰਕਾਰ ਦੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਯੂਨੀਅਨ ਵੱਲੋਂ 40000 ਰੁਪਏ ਮਹੀਨਾ ਤਨਖਾਹ ਦੀ ਮੰਗ ਕੀਤੀ ਜਾ ਰਹੀ ਹੈ।

ਕਿੱਥੇ ਕਿੱਥੇ ਪੰਜਾਬ ਬੰਦ ਦਾ ਅਸਰ ?

ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਵੱਖ-ਵੱਖ ਸੰਗਠਨਾਂ ਨੇ ਹੜਤਾਲ ਦਾ ਸਮਰਥਨ ਕੀਤਾ ਹੈ। ਹਾਲਾਂਕਿ, ਜਲੰਧਰ ਵਿੱਚ ਕੋਈ ਹੜਤਾਲ ਨਹੀਂ ਹੋਵੇਗੀ। ਉੱਥੇ ਸਿਰਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਜਲੰਧਰ 'ਚ ਨਹੀਂ ਹੋਵੇਗਾ ਬੰਦ ਦਾ ਅਸਰ

ਜਲੰਧਰ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਝ ਸੰਗਠਨ ਪੰਜਾਬ ਬੰਦ ਦੀਆਂ ਖ਼ਬਰਾਂ ਫੈਲਾ ਰਹੇ ਹਨ, ਪਰ ਜਲੰਧਰ ਦੇ ਲੋਕਾਂ ਨੇ ਪਹਿਲਾਂ ਹੀ 27 ਜੁਲਾਈ ਨੂੰ ਬੰਦ ਦਾ ਸਮਰਥਨ ਕਰ ਦਿੱਤਾ ਹੈ। ਇਸ ਲਈ, 30 ਜੁਲਾਈ ਨੂੰ ਜਲੰਧਰ ਵਿੱਚ ਕੋਈ ਬੰਦ ਨਹੀਂ ਰੱਖਿਆ ਜਾਵੇਗਾ।

ਬੰਦ ਦੌਰਾਨ ਕੀ ਰਹੇਗਾ ਖੁੱਲ੍ਹਾ ?

ਬੁੱਧਵਾਰ ਨੂੰ, ਅੰਮ੍ਰਿਤਸਰ ਵਿੱਚ ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਦੇ ਚੇਅਰਮੈਨ ਓਮ ਪ੍ਰਕਾਸ਼ ਅਨਾਰੀਆ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੇ ਚੇਅਰਮੈਨ ਡਾ. ਜੈਮਲ ਸਿੰਘ ਨਡਾਲਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ਼ਾਂਤੀਪੂਰਨ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸੰਤ ਸਮਾਜ, ਸੰਤ ਮਲਕੀਤ ਨਾਥ ਜੀ, ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਅਤੇ ਕਈ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ।

ਉਨ੍ਹਾਂ ਨੇ ਅੰਮ੍ਰਿਤਸਰ ਦੇ ਦੁਕਾਨਦਾਰਾਂ, ਉਦਯੋਗਪਤੀਆਂ ਅਤੇ ਆਮ ਜਨਤਾ ਨੂੰ ਇਸ ਬੰਦ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਕਰਨ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਭਾਈਚਾਰੇ ਦੇ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਹਸਪਤਾਲ, ਐਂਬੂਲੈਂਸ ਸੇਵਾਵਾਂ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ ਤਾਂ ਜੋ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ।

Pharmacy Paper Leak : ਹਾਈਕੋਰਟ ਪਹੁੰਚਿਆ ਪੇਪਰ ਲੀਕ ਮਾਮਲਾ, ਪ੍ਰੀਖਿਆ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ

Related Post