Punjab News : ਪੰਜਾਬ ਐਸਸੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ , 10 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ

Punjab News : ਤਰਨ ਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਫੋਟੋ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਗਹਿਰਾਉਂਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ

By  Shanker Badra November 7th 2025 04:40 PM

Punjab News : ਤਰਨ ਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਫੋਟੋ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਗਹਿਰਾਉਂਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ 17 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਕਮਿਸ਼ਨ ਦਾ ਇਹ ਦੂਜਾ ਨੋਟਿਸ ਹੈ। ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

ਐਸਸੀ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ, 2004 ਦੀ ਧਾਰਾ 10(2)(h) ਦੇ ਤਹਿਤ ਮਾਮਲੇ ਦੀ ਖੁਦ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਭਾਈ ਜੀਵਨ ਸਿੰਘ (ਭਾਈ ਜੈਤਾ) ਅਤੇ 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਦੀਆਂ ਤਸਵੀਰ ਦੀ ਰਾਜਨੀਤਿਕ ਲਾਭ ਲਈ ਅਪਮਾਨਜਨਕ ਵਰਤੋਂ ਸੰਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਦੇ ਆਧਾਰ 'ਤੇ ਦੋਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

Related Post