MP Raja Warring ਦੀ ਤਰਨਤਾਰਨ ’ਚ ਐਂਟਰੀ ਹੋਵੇਗੀ ਬੈਨ ! SC ਕਮਿਸ਼ਨ ਨੇ ਨੋਟਿਸ ਜਾਰੀ ਕਰ ਕੀਤਾ ਤਲਬ
ਦੱਸ ਦਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਪੂਰੀ ਹੋ ਗਈ ਹੈ।
MP Raja Warring News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੇ ਬਿਆਨ ਮਗਰੋਂ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਦਾਇਰ ਸ਼ਿਕਾਇਤ ਦਾ ਨੋਟਿਸ ਲਿਆ ਹੈ। ਦੱਸ ਦਈਏ ਕਿ ਇਹ ਸ਼ਿਕਾਇਤ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਸਬੰਧੀ ਦਾਇਰ ਕੀਤੀ ਗਈ ਸੀ।
ਦੱਸ ਦਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਪੂਰੀ ਹੋ ਗਈ ਹੈ। ਕਮਿਸ਼ਨ ਨੇ ਮਾਮਲੇ ਵਿੱਚ ਸ਼ਾਮਲ ਐਸਡੀਐਮ ਪੱਧਰ ਦੇ ਅਧਿਕਾਰੀ ਦੀ ਰਿਪੋਰਟ ਨੂੰ ਵੀ ਗੰਭੀਰਤਾ ਨਾਲ ਲਿਆ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਵੜਿੰਗ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ 6 ਨਵੰਬਰ ਨੂੰ ਰੂਲ ਬੁੱਕ ਸਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਇਸ ਤੋਂ ਇਲਾਵਾ ਐਸਸੀ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆਂ ਰਾਜਾ ਵੜਿੰਗ ਨੂੰ ਤਲਬ ਵੀ ਕੀਤਾ ਹੈ। ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਐਸਸੀ ਕਮਿਸ਼ਨ ਨੇ ਦਫਤਰ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।