PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ,ਜਾਣੋ ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

PSEB Exam Datesheet Released : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਅਨੁਸਾਰ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਸਮਾਪਤ ਹੋਣਗੀਆਂ।

By  Shanker Badra December 30th 2025 05:51 PM -- Updated: December 30th 2025 05:58 PM

PSEB Exam Datesheet Released : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਅਨੁਸਾਰ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਸਮਾਪਤ ਹੋਣਗੀਆਂ।

ਇਸ ਤੋਂ ਇਲਾਵਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 4 ਅਪ੍ਰੈਲ ਨੂੰ ਸਮਾਪਤ ਹੋਣਗੀਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਪਹਿਲਾਂ ਤੋਂ ਤਿਆਰੀ ਕਰਨ ਅਤੇ ਡੇਟਸ਼ੀਟ ਸੰਬੰਧੀ ਵਿਸਤ੍ਰਿਤ ਜਾਣਕਾਰੀ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣ ਦੀ ਸਲਾਹ ਦਿੱਤੀ ਹੈ। ਰਾਜ ਵਿੱਚ ਲਗਭਗ 9 ਲੱਖ ਵਿਦਿਆਰਥੀ ਪ੍ਰੀਖਿਆਵਾਂ ਦੇਣਗੇ। ਇਸ ਦੇ ਲਈ 7,800 ਪ੍ਰੀਖਿਆ ਕੇਂਦਰ ਬਣਾਏ ਜਾਣਗੇ।

 ਬੋਰਡ ਨੇ ਪ੍ਰੀਖਿਆਵਾਂ ਦਾ ਸਮਾਂ ਇਸ ਪ੍ਰਕਾਰ ਰੱਖਿਆ 

8ਵੀਂ ਜਮਾਤ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਨੁਸਾਰ 8ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 17 ਫਰਵਰੀ ਤੋਂ 27 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋਣਗੀਆਂ, ਜਿਸ ਵਿੱਚ ਲਗਭਗ 2.77 ਲੱਖ ਵਿਦਿਆਰਥੀ 2,300 ਤੋਂ ਵੱਧ ਪ੍ਰੀਖਿਆ ਕੇਂਦਰਾਂ 'ਚ   ਪ੍ਰੀਖਿਆਵਾਂ ਦੇਣਗੇ ।

10ਵੀਂ ਜਮਾਤ : ਬੋਰਡ 10ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 6 ਮਾਰਚ ਤੋਂ 1 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋਵੇਗੀ, ਜਿਸ ਵਿੱਚ ਲਗਭਗ 2.84 ਲੱਖ ਵਿਦਿਆਰਥੀ ਲਗਭਗ 2,200 ਪ੍ਰੀਖਿਆ ਕੇਂਦਰਾਂ 'ਚ ਪ੍ਰੀਖਿਆਵਾਂ ਦੇਣਗੇ।

12ਵੀਂ ਜਮਾਤ : 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋਣਗੀਆਂ, ਜਿਸ ਵਿੱਚ ਲਗਭਗ 2.84 ਲੱਖ ਵਿਦਿਆਰਥੀ ਲਗਭਗ 2,200 ਪ੍ਰੀਖਿਆ ਕੇਂਦਰਾਂ 'ਚ ਪ੍ਰੀਖਿਆਵਾਂ ਦੇਣਗੇ।

 ਬੋਰਡ ਦੀ ਵੈੱਬਸਾਈਟ ਦੇਖਦੇ ਰਹਿਣ ਵਿਦਿਆਰਥੀ

PSEB ਆਪਣੇ ਦਫ਼ਤਰ ਵਿੱਚ ਇੱਕ ਪ੍ਰੀਖਿਆ ਨਾਲ ਸਬੰਧਤ ਕੰਟਰੋਲ ਰੂਮ ਸਥਾਪਤ ਕਰੇਗਾ, ਜਿੱਥੇ ਵਿਦਿਆਰਥੀਆਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਦੂਰ ਕੀਤਾ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਨੂੰ ਨਿਯਮਿਤ ਤੌਰ 'ਤੇ ਬੋਰਡ ਦੀ ਵੈੱਬਸਾਈਟ ਦੇਖਣ ਦੀ ਸਲਾਹ ਵੀ ਦਿੱਤੀ। ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਉੱਥੇ ਅਪਡੇਟ ਕੀਤੀ ਜਾਵੇਗੀ। ਜਾਣਕਾਰੀ ਦੇਖਣ ਲਈ ਵਿਦਿਆਰਥੀਆਂ ਨੂੰ ਲੌਗਇਨ ਕਰਨ ਦੀ ਲੋੜ ਹੋਵੇਗੀ।

Related Post