PSEB Result Dates : 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਬੋਰਡ ਨੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ

PSEB Result Dates : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

By  KRISHAN KUMAR SHARMA May 8th 2026 01:15 PM -- Updated: May 8th 2026 01:21 PM

PSEB Result Dates : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਸਿੱਖਿਆ ਵਿਭਾਗ ਅਤੇ ਬੋਰਡ ਪ੍ਰਸ਼ਾਸਨ ਨੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣੇ ਅੰਕ ਦੇਖ ਸਕਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਵੀਡੀਓ ਜਾਰੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਮਾਰਕਸ਼ੀਟ ਜ਼ਿੰਦਗੀ ਵਿੱਚ ਸਫਲਤਾ ਦਾ ਅੰਤਮ ਮਾਪਦੰਡ ਨਹੀਂ ਹਨ। ਪ੍ਰੀਖਿਆ ਦੇ ਨਤੀਜੇ ਜ਼ਿੰਦਗੀ ਦੇ ਅਗਲੇ ਪੜਾਅ ਵੱਲ ਸਿਰਫ਼ ਇੱਕ ਕਦਮ ਹਨ। ਵਿਦਿਆਰਥੀਆਂ ਨੂੰ ਆਪਣੀ ਮਿਹਨਤ ਵਿੱਚ ਵਿਸ਼ਵਾਸ ਰੱਖਣ ਅਤੇ ਕਿਸੇ ਵੀ ਹਾਲਾਤ ਵਿੱਚ ਉਮੀਦ ਨਾ ਛੱਡਣ ਦੀ ਤਾਕੀਦ ਕੀਤੀ ਗਈ।

ਉਨ੍ਹਾਂ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਏ ਜਾਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਿਰਾਸ਼ ਨਾ ਹੋਣ ਦੀ ਸਲਾਹ ਦਿੱਤੀ, ਇਨ੍ਹਾਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਵਾਲੇ ਵਿਦਿਆਰਥੀਆਂ ਲਈ ਨਵੇਂ ਮੌਕੇ ਖੁੱਲ੍ਹਣਗੇ ਅਤੇ ਜਿਹੜੇ ਵਿਦਿਆਰਥੀ ਆਪਣੀਆਂ ਉਮੀਦਾਂ ਅਨੁਸਾਰ ਅੰਕ ਪ੍ਰਾਪਤ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਵੀ ਨਿਰਾਸ਼ ਹੋਣ ਦੀ ਬਜਾਏ ਦੁਬਾਰਾ ਕੋਸ਼ਿਸ਼ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ।

ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਸ ਨਾਲ 5.49 ਲੱਖ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਜਾਵੇਗੀ। ਚੇਅਰਮੈਨ ਨੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ 9549-161-161 ਵੀ ਜਾਰੀ ਕੀਤਾ ਹੈ।

Related Post