12th class paper cancelled: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਤੋਂ ਮਹਿਜ਼ ਕੁਝ ਘੰਟੇ ਪਹਿਲਾਂ 12ਵੀਂ ਜਮਾਤ ਦਾ ਪੇਪਰ ਰੱਦ

By  Pardeep Singh February 24th 2023 01:47 PM -- Updated: February 24th 2023 01:52 PM
12th class paper cancelled: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਤੋਂ ਮਹਿਜ਼ ਕੁਝ ਘੰਟੇ ਪਹਿਲਾਂ 12ਵੀਂ ਜਮਾਤ ਦਾ ਪੇਪਰ ਰੱਦ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਹੋਣ ਵਾਲਾ 12ਵੀਂ ਦਾ ਪੇਪਰ ਰੱਦ ਕਰ ਦਿੱਤਾ ਗਿਆ ਹੈ।  ਇਹ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਬੱਚੇ ਪ੍ਰੀਖਿਆ ਕੇਂਦਰ ਵਿੱਚ ਪਹੁੰਚ ਰਹੇ ਸਨ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਜਾ ਕੇ ਹੀ ਉਨ੍ਹਾਂ ਨੂੰ ਪਤਾ ਲੱਗਾ ਪੇਪਰ ਰੱਦ ਕੀਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਪੇਪਰ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਅਗਲੀਆਂ ਤਰੀਖਾਂ ਦਾ ਬਾਅਦ ਵਿੱਚ ਐਲਾਨ ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਹ ਪੇਪਰ ਪਹਿਲਾਂ ਹੀ ਲੀਕ ਹੋ ਗਿਆ ਸੀ।



Related Post