PSEB ਵੱਲੋਂ 10ਵੀਂ-12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਇੱਥੇ ਪੜ੍ਹੋ ਪੂਰੀ ਜਾਣਕਾਰੀ
ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਲਈਆਂ ਜਾਣਗੀਆਂ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Punjab School Education Board ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਲਈਆਂ ਜਾਣਗੀਆਂ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਹ ਪ੍ਰੀਖਿਆਵਾਂ ਸਾਰੇ ਵਿਸ਼ਿਆਂ ਲਈ ਹੋਣਗੀਆਂ, ਜਿਨ੍ਹਾਂ ਵਿੱਚ ਓਪਨ ਸਕੂਲ, ਕੰਪਾਰਟਮੈਂਟ ਜਾਂ ਰੀ-ਅਪੀਅਰ, ਵਾਧੂ ਵਿਸ਼ੇ, ਗ੍ਰੇਡ ਜਾਂ ਪ੍ਰਦਰਸ਼ਨ ਸੁਧਾਰ, ਅਤੇ ਵੋਕੇਸ਼ਨਲ/NSQF ਵਿਸ਼ੇ ਸ਼ਾਮਲ ਹਨ। ਬੋਰਡ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਨੂੰ ਸਮੇਂ ਸਿਰ ਪੂਰੀ ਜਾਣਕਾਰੀ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕੋਈ ਵੀ ਵਿਦਿਆਰਥੀ ਪ੍ਰੀਖਿਆਵਾਂ ਤੋਂ ਵਾਂਝਾ ਨਾ ਰਹੇ।
ਨੋਟੀਫਿਕੇਸ਼ਨ ਮੁਤਾਬਿਕ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ/ਮਾਰਚ 2026 ਲਈ ਪ੍ਰਯੋਗੀ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਕੰਪਾਰਟਮੈਂਟ/ ਰੀ-ਅਪੀਅਰ, ਵਾਧੂ ਵਿਸ਼ਾ, ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਅਤੇ ਵੋਕੇਸ਼ਨਲ/ਐਨ.ਐਸ.ਕਿਊ.ਐਫ ਵਿਸ਼ੇ ਦੀਆਂ ਪ੍ਰਯੋਗੀ ਪਰੀਖਿਆਵਾਂ ਮਿਤੀ 02-02-2026 ਤੋਂ 12-02-2026 ਤੱਕ ਹੋਣੀਆਂ ਹਨ। ਸਬੰਧਤ ਸਕੂਲ ਮੁੱਖੀ ਇਹਨਾਂ ਵਿਸ਼ਿਆਂ ਦੇ ਪ੍ਰੀਖਿਆਵਾਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲੱਬਧ ਹੈ ਅਤੇ ਲੋੜ ਪੈਣ ਤੇ Email: conductpseb@gmail.com ਤੇ ਸੰਪਰਕ ਕੀਤਾ ਜਾਵੇ।
ਇਹ ਵੀ ਪੜ੍ਹੋ : Machhiwara ਪੁਲਿਸ ਨੇ ਲਾਪਤਾ ਹੋਇਆ ਬੱਚਾ 3 ਘੰਟਿਆਂ ’ਚ ਗਰੀਬ ਮਾਪਿਆਂ ਦੇ ਕੀਤਾ ਹਵਾਲੇ