PSEB 10th Result Date : ਪੰਜਾਬ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਣੋ ਕਦੋਂ ਅਤੇ ਕਿਸ ਸਮੇਂ ਐਲਾਨ ਹੋਵੇਗਾ ਨਤੀਜਾ ?

PSEB 10th Result New Update : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਹਾ ਗਿਆ ਹੈ ਕਿ 10ਵੀਂ ਜਮਾਤ ਦੇ ਨਤੀਜੇ ਭਲਕੇ ਐਲਾਨ ਕੀਤੇ ਜਾਣਗੇ। ਦੁਪਹਿਰ 2:30 ਵਜੇ ਤੱਕ ਮੈਰਿਟ ’ਚ ਆਉਣ ਵਾਲੇ ਬੱਚਿਆਂ ਦੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ।

By  KRISHAN KUMAR SHARMA May 15th 2025 03:52 PM -- Updated: May 15th 2025 03:53 PM

PSEB 10th Result New Update : ਪੰਜਾਬ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਹਾ ਗਿਆ ਹੈ ਕਿ 10ਵੀਂ ਜਮਾਤ ਦੇ ਨਤੀਜੇ ਭਲਕੇ ਐਲਾਨ ਕੀਤੇ ਜਾਣਗੇ। ਦੁਪਹਿਰ 2:30 ਵਜੇ ਤੱਕ ਮੈਰਿਟ ’ਚ ਆਉਣ ਵਾਲੇ ਬੱਚਿਆਂ ਦੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਵਿਦਿਆਰਥੀ ਕਾਫੀ ਸਮੇਂ ਤੋਂ ਨਤੀਜਿਆਂ ਦੀ ਉਡੀਕ ਕਰ ਰਹੇ ਸੀ ਹੁਣ ਉਨ੍ਹਾਂ ਦੀ ਉਡੀਕ ਖਤਮ ਹੋ ਗਈ ਹੈ।

10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਆਪਣੇ ਨਤੀਜੇ ਅਧਿਕਾਰਤ ਵੈੱਬਸਾਈਟ pseb.ac.in 'ਤੇ ਦੇਖ ਸਕਣਗੇ।

Related Post