School Timing Change : ਪੰਜਾਬ ਚ ਸਕੂਲਾਂ ਦਾ ਬਦਲਿਆ ਸਮਾਂ, 22 ਜਨਵਰੀ ਤੋਂ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ ਸਕੂਲ

School Timing Change : ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਦੇ ਹੋਏ 22 ਜਨਵਰੀ ਤੋਂ ਆਮ ਵਾਂਗ ਖੋਲ੍ਹੇ ਜਾਣ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਲੰਘੀ 15 ਜਨਵਰੀ ਨੂੰ ਸਿੱਖਿਆ ਵਿਭਾਗ ਵੱਲੋਂ ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਵਧਾ ਕੇ 10 ਵਜੇ ਤੋਂ ਕੀਤਾ ਗਿਆ ਸੀ।

By  KRISHAN KUMAR SHARMA January 21st 2026 05:27 PM -- Updated: January 21st 2026 05:37 PM

School Timing Change : ਪੰਜਾਬ ਸਰਕਾਰ ਨੇ ਇੱਕ ਵਾਰ ਮੁੜ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਦੇ ਹੋਏ 22 ਜਨਵਰੀ ਤੋਂ ਆਮ ਵਾਂਗ ਖੋਲ੍ਹੇ ਜਾਣ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਲੰਘੀ 15 ਜਨਵਰੀ ਨੂੰ ਸਿੱਖਿਆ ਵਿਭਾਗ ਵੱਲੋਂ ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਵਧਾ ਕੇ 10 ਵਜੇ ਤੋਂ 3 ਵਜੇ ਤੱਕ ਕੀਤਾ ਗਿਆ ਸੀ। 

ਸਿੱਖਿਆ ਵਿਭਾਗ ਵੱਲੋਂ ਹੁਕਮਾਂ ਅਨੁਸਾਰ, ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਰਦੀਆਂ ਦੇ ਮੌਸਮ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਅਪਡੇਟ ਕੀਤੇ ਸ਼ਡਿਊਲ ਦੀ ਪਾਲਣਾ ਕਰਨਗੇ।

ਸੋਧੇ ਹੋਏ ਸਮੇਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਖੁੱਲ੍ਹਣਗੇ।

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਕੂਲਾਂ ਨੂੰ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੋਧਿਆ ਹੋਇਆ ਸ਼ਡਿਊਲ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Related Post