Punjab School Timing Change : ਪੰਜਾਬ ’ਚ ਬਦਲਦੇ ਮੌਸਮ ਦੇ ਚੱਲਦੇ ਸਰਕਾਰ ਨੇ ਲਿਆ ਅਹਿਮ ਫੈਸਲਾ, ਇਸ ਦਿਨ ਤੋਂ ਬਦਲੇਗਾ ਸਕੂਲਾਂ ਦਾ ਸਮਾਂ

ਹੁਕਮਾਂ ਮੁਤਾਬਿਕ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

By  Aarti October 29th 2024 01:30 PM

Punjab School Timing Change :  ਪੰਜਾਬ 'ਚ ਬਦਲਦੇ ਮੌਸਮ ਦੇ ਚੱਲਦੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਹੁਕਮਾਂ ਮੁਤਾਬਿਕ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

ਦੱਸ ਦਈਏ ਕਿ ਸੂਬੇ ’ਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।

ਇਹ ਵੀ ਪੜ੍ਹੋ : Punjab Farmer Protest Infront of DC Office : ਪੰਜਾਬ ਭਰ ’ਚ ਕਿਸਾਨਾਂ ਵੱਲੋਂ ਡੀ.ਸੀ. ਦਫ਼ਤਰਾਂ ਦਾ ਘਿਰਾਓ, ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਕੀਤਾ ਜਾ ਰਿਹਾ ਪ੍ਰਦਰਸ਼ਨ

Related Post