Punjab Schools Bomb Threat : ਪੰਜਾਬ ’ਚ ਸਕੂਲਾਂ ਨੂੰ ਮੁੜ ਆਉਣ ਲੱਗੀਆਂ ਧਮਕੀਆਂ, ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਮਿਲੀ ਜਾਣਕਾਰੀ ਮੁਤਾਬਿਕ ਮੋਗਾ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ’ਚ ਵੀ ਸਰਕਾਰੀ ਸਕੂਲ ਨੂੰ ਧਮਕੀ ਦਿੱਤੀ ਗਈ ਹੈ।

By  Aarti January 14th 2026 12:59 PM -- Updated: January 14th 2026 01:34 PM

Punjab Schools Bomb Threat : ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਅਦਾਲਤਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਰਹੀ ਹੈ। ਅੱਜ ਵੀ ਕਈ ਸਕੂਲਾਂ ਤੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਜਿਸ ਦੇ ਚੱਲਦੇ ਪੁਲਿਸ ਵੱਲੋਂ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਭਰ ’ਚ ਸਰਦੀਆਂ ਛੁੱਟੀਆਂ ਮਗਰੋਂ ਪਹਿਲੀ ਵਾਰ ਸਕੂਲ ਲੱਗੇ ਹਨ। ਪਰ ਮੋਗਾ ਅਤੇ ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਮੋਗਾ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ’ਚ ਵੀ ਸਰਕਾਰੀ ਸਕੂਲ ਨੂੰ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।

ਫਿਲਹਾਲ ਪੁਲਿਸ ਅਤੇ ਬੰਬ ਸਕੁਐਡ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਮੌਕੇ ’ਤੇ ਪੁਲਿਸ ਦੇ ਆਲਾ ਅਧਿਕਾਰੀ ਪਹੁੰਚੇ ਹੋਏ ਹਨ। 

Related Post