Punjab School Timing Change : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕੀ ਹੋਵੇਗਾ ਸਕੂਲ ਲੱਗਣ ਤੇ ਛੁੱਟੀ ਦਾ ਸਮਾਂ

ਪੰਜਾਬ ’ਚ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਹੋਵੇਗਾ , ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3.20 ਤੱਕ ਦਾ ਹੋਵੇਗਾ।

By  Aarti January 15th 2026 01:46 PM -- Updated: January 15th 2026 02:15 PM

Punjab School Timing Change :  ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਠੰਢ ਅਤੇ ਸੰਘਣੀ ਧੁੰਦ ਨੇ ਆਮ ਲੋਕਾਂ ਨੂੰ ਠਾਰ ਦਿੱਤਾ ਹੈ। ਠੰਢ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੀ ਹੁਣ ਸਿੱਖਿਆ ਵਿਭਾਗ ਵੱਲੋਂ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। 

ਪੰਜਾਬ ’ਚ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਹੋਵੇਗਾ , ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3.20 ਤੱਕ ਦਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਸੂਬੇ ਭਰ ’ਚ ਪੈ ਰਹੀ ਕੜਾਕੇ ਦੀ ਠੰਢ ਦੇ ਚੱਲਦਿਆਂ ਲਿਆ ਗਿਆ ਹੈ। ਇਹ ਸਮਾਂ 21 ਜਨਵਰੀ ਤੱਕ ਇਹੀ ਸਕੂਲਾਂ ਦਾ ਸਮਾਂ ਰਹੇਗਾ। 

ਉੱਥੇ ਹੀ ਦੂਜੇ ਪਾਸੇ ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਪੰਜਾਬ ਦੇ ਕਈ ਇਲਾਕਿਆਂ ’ਚ ਧੁੰਧ ਨਿਕਲੀ ਹੈ, ਪਰ ਸੀਤ ਲਹਿਰ ਦੇ ਚੱਲਦੇ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਿਕ 17 ਤਰੀਕ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 18 ਤੋਂ 20 ਤਰੀਕ ਦੇ ਵਿਚਕਾਰ ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਵਿੱਚ, ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 3 ਤੋਂ 5 ਡਿਗਰੀ ਵਧੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਠੰਡ ਵਧ ਗਈ ਹੈ। ਹਾਲਾਂਕਿ ਅੱਜ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ, ਪਰ 16 ਤਰੀਕ ਤੋਂ ਹਵਾਵਾਂ ਦੀ ਦਿਸ਼ਾ ਬਦਲ ਜਾਵੇਗੀ।

Related Post