Punjab School Closed: ਪੰਜਾਬ ‘ਚ 13 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਲਗਾਤਾਰ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

By  Aarti July 10th 2023 02:26 PM -- Updated: July 10th 2023 02:41 PM

Punjab School Closed: ਲਗਾਤਾਰ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਅੱਜ ਜਿਹੜੇ ਸਕੂਲ ਖੁੱਲ੍ਹੇ ਸਨ, ਉਨ੍ਹਾਂ ਨੂੰ ਉਸੇ ਸਮੇਂ ਛੁੱਟੀ ਐਲਾਨ ਦਿੱਤੀ ਗਈ ਸੀ। 13 ਜੁਲਾਈ ਤੱਕ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ।


ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ 

ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੀਂਹ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਂਹ ਵਿੱਚ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਪੁਲਿਸ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ 

ਪੁਲਿਸ ਨੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਸਲਾਹ ਦਿੱਤੀ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ 112 'ਤੇ ਸੰਪਰਕ ਕਰਨ, ਤੁਰੰਤ ਪੁਲਿਸ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ। ਇੰਨਾ ਹੀ ਨਹੀਂ ਜੇਕਰ ਕਿਸੇ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ ਤਾਂ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਸਕਦਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ

ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਪੰਜਾਬ 'ਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਰਿਆਣਾ ਦੇ 6 ਜ਼ਿਲ੍ਹਿਆਂ ਅੰਬਾਲਾ, ਕੈਥਲ, ਕਰਨਾਲ, ਕੁਰੂਕਸ਼ੇਤਰ, ਯਮੁਨਾਨਗਰ, ਪੰਚਕੂਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Rajpura Thermal Plant: ਰਾਜਪੁਰਾ ਦੇ ਨੇੜੇ SYL ’ਚ ਕਈ ਥਾਈਂ ਪਿਆ ਪਾੜ, ਨਾਭਾ ਥਰਮਲ ਪਲਾਂਟ ‘ਤੇ ਮੰਡਰਾਇਆ ਖਤਰਾ !

Related Post