ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ ਕਿਹਾ ਕਿ ਇਹ ਝੜਪ ਪੰਚਾਇਤੀ ਜ਼ਮੀਨ 'ਤੇ ਕਥਿਤ ਤੌਰ 'ਤੇ ਗੈਰ-ਕਾਨੂੰਨੀ ਕਬਜ਼ੇ ਨੂੰ ਲੈ ਕੇ ਹੋਏ ਪੁਰਾਣੇ ਵਿਵਾਦ ਕਾਰਨ ਹੋਈ ਸੀ ਜਿੱਥੇ ਮੁਲਜ਼ਮ ਪਰਿਵਾਰਾਂ ਦੁਆਰਾ ਚਲਾਇਆ ਜਾ ਰਿਹਾ ਇੱਕ ਨਿੱਜੀ ਸਕੂਲ ਸਥਿਤ ਹੈ।

By  Aarti November 5th 2025 02:46 PM

Punjab News : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਪਿਛਲੇ ਸਾਲ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਬਾਹਰ ਹੋਈ ਝੜਪ ਦੇ ਸਬੰਧ ਵਿੱਚ ਮੰਗਲਵਾਰ ਰਾਤ ਨੂੰ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਪੰਚਾਇਤ ਦਫਤਰ ’ਚ ਸੱਤਾਧਿਰ ਦੀ ਧੱਕੇਸ਼ਾਹੀ ਦਾ ਵਿਰੋਧ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਵਰਦੇਵ ਸਿੰਘ ਦੇ ਛੋਟੇ ਭਰਾ ਨਰਦੇਵ ਸਿੰਘ ਬੌਬੀ ਮਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਚੁੱਕੀ ਹੈ। ਇਨ੍ਹਾਂ ’ਤੇ ਪੰਚਾਇਤ ਦਫਤਰ ਜਲਾਲਾਬਾਦ ’ਚ ਗੋਲੀਆਂ ਚਲਾਉਣ ਦੇ ਦੋਸ਼ਾਂ ਤਹਿਤ ਧਾਰਾ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਦੁਪਹਿਰ ਸਮੇਂ ਪੁਲਿਸ ਵਰਦੇਵ ਸਿੰਘ ਨੋਨੀ ਮਾਨ ਨੂੰ ਜਲਾਲਾਬਾਦ ਵਿਖੇ ਅਦਾਲਤ ’ਚ ਪੇਸ਼ ਕਰੇਗੀ। 

ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਹ ਘਟਨਾ ਅਕਤੂਬਰ 2024 ਦੀ ਹੈ, ਜਦੋਂ ਵਿਰੋਧੀ ਸਮੂਹਾਂ ਵਿਚਕਾਰ ਝੜਪ ਹਿੰਸਾ ਵਿੱਚ ਬਦਲ ਗਈ, ਜਿਸ ਵਿੱਚ ਪੱਥਰਬਾਜ਼ੀ ਅਤੇ ਗੋਲੀਬਾਰੀ ਦੇ ਇਲਜ਼ਾਮ ਵੀ ਲੱਗੇ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨਦੀਪ ਸਿੰਘ ਬਰਾੜ, ਜੋ ਕਿ ਮੁਹੰਮਦ ਵਾਲਾ ਪਿੰਡ ਤੋਂ ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਸਨ, ਨੂੰ ਛਾਤੀ ਵਿੱਚ ਗੋਲੀ ਲੱਗੀ।

ਇਹ ਵੀ ਪੜ੍ਹੋ : Gold And Silver Price : ਵਿਆਹ ਦੇ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਖਰੀਦਦਾਰੀ ਦਾ ਸੁਨਹਿਰਾ ਮੌਕਾ

Related Post