ਕੜਾਕੇ ਦੀ ਠੰਢ ਕਾਰਨ ਕੰਬਿਆ ਪੰਜਾਬ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ

By  Aarti January 10th 2024 09:24 AM

Punjab Weather Update: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਬੁੱਧਵਾਰ ਸਵੇਰੇ ਕਈ ਇਲਾਕਿਆਂ 'ਚ 50 ਮੀਟਰ ਤੋਂ 100 ਮੀਟਰ ਤੱਕ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਹਿਮਾਚਲ ਦੇ ਕੁਫਰੀ 'ਚ ਇਸ ਸਾਲ ਪਹਿਲੀ ਵਾਰ ਬਰਫਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਠੰਢ ਹੋਰ ਵਧੇਗੀ। ਮਕਰ ਸੰਕ੍ਰਾਂਤੀ ਤੱਕ ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦੇ 17 ਜ਼ਿਲਿਆਂ 'ਚ ਮੌਸਮ ਖਰਾਬ ਰਹਿ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।

ਸੰਘਣੀ ਧੁੰਦ ਕਾਰਨ ਕੱਲ੍ਹ ਚੰਡੀਗੜ੍ਹ ਵਿੱਚ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹਿਮਾਚਲ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।

ਚੰਡੀਗੜ੍ਹ ਵਿੱਚ ਸੰਘਣੀ ਧੁੰਦ ਕਾਰਨ ਕੱਲ੍ਹ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸੀ। ਹਿਮਾਚਲ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਕੁਕੁਮਸੇਰੀ 'ਚ ਘੱਟੋ-ਘੱਟ ਤਾਪਮਾਨ -8.6 ਡਿਗਰੀ, ਜਦਕਿ ਕੁਫਰੀ 'ਚ ਘੱਟੋ-ਘੱਟ ਤਾਪਮਾਨ -0.4 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਆਸਥਾ: ਰਾਮ ਮੰਦਰ ਲਈ 30 ਸਾਲਾਂ ਤੋਂ ਤਪ ਕਰ ਰਹੀ ਇਹ ਔਰਤ, ਰੱਖਿਆ ਹੋਇਆ ਮੌਨਵਰਤ

Related Post