Panchayat ByElections : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਐਲਾਨ, ਵੇਖੋ ਪੂਰਾ ਸ਼ਡਿਊਲ
Panchayat ByElections : ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ।
Punjab Panchayat ByElections 2025 : ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ।
ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ।
ਅਪਡੇਟ ਕੀਤੀਆਂ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 23.05.2025 ਨੂੰ ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਸੀ। ਵੋਟਾਂ ਪੈਣ ਤੋਂ ਬਾਅਦ ਇਸ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000/- ਰੁਪਏ ਹੈ, ਜਦੋਂ ਕਿ ਪੰਚ ਲਈ ਖਰਚ ਸੀਮਾ 30,000/- ਰੁਪਏ ਨਿਰਧਾਰਤ ਕੀਤੀ ਗਈ ਹੈ।
ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੌਜਿਸਟਿਕ ਪ੍ਰਬੰਧ ਕੀਤੇ ਹਨ।