Punjab Summer vacation : ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ
ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (IAS) ਦੁਆਰਾ ਜਾਰੀ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਲਾਗੂ ਹੋਣਗੀਆਂ।
Punjab Summer vacation : ਪੰਜਾਬ ਵਿੱਚ ਵੱਧ ਰਹੀ ਗਰਮੀ ਅਤੇ ਗਰਮੀ ਦੀਆਂ ਲਹਿਰਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸਿੱਖਿਆ-6 ਸ਼ਾਖਾ) ਨੇ ਅਧਿਕਾਰਤ ਤੌਰ 'ਤੇ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਜੂਨ ਤੋਂ ਲੈ ਕੇ 30 ਜੂਨ ਤੱਕ ਬੰਦ ਰਹਿਣਗੇ।
ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (IAS) ਦੁਆਰਾ ਜਾਰੀ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਲਾਗੂ ਹੋਣਗੀਆਂ।
ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਅਤੇ ਗੁਆਂਢੀ ਸੂਬਾ ਹਰਿਆਣਾ ’ਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ 25 ਮਈ ਤੋਂ ਹੋ ਗਿਆ ਸੀ।
ਦੱਸ ਦਈਏ ਕਿ ਪੰਜਾਬ ਦੇ ਕਈ ਇਲਾਕਿਆਂ ’ਚ ਅੱਜ ਮੀਂਹ ਦੇ ਚੱਲਦੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਪਰ ਬੀਤੇ ਕੁਝ ਦਿਨਾਂ ਤੋਂ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਸੀ। ਪਰ ਅੱਜ ਪੰਜਾਬ ਦੇ ਕਈ ਇਲਾਕਿਆਂ ’ਚ ਪਏ ਮੀਂਹ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ : Punjab Weather Update : ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ