PU Bachao Morcha ਵੱਲੋਂ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ, ਯੂਨੀਵਰਸਿਟੀ ਦੇ ਸਾਰੇ ਵਿਭਾਗ ਰਹਿਣਗੇ ਬੰਦ

Panjab University Protest News : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਸ ਦਿਨ ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਭਾਗ ਬੰਦ ਰਹਿਣਗੇ। ਯੂਨੀਵਰਸਿਟੀ ਅੰਦਰ ਦਾਖਲ ਹੋਣ ਵਾਲੇ ਤਿੰਨੇ ਗੇਟਾਂ ਨੂੰ ਵਿਦਿਆਰਥੀ ਬੰਦ ਰੱਖਣਗੇ

By  Shanker Badra November 20th 2025 06:14 PM -- Updated: November 20th 2025 07:14 PM

 Panjab University Protest News : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਸ ਦਿਨ ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਭਾਗ ਬੰਦ ਰਹਿਣਗੇ। ਯੂਨੀਵਰਸਿਟੀ ਅੰਦਰ ਦਾਖਲ ਹੋਣ ਵਾਲੇ ਤਿੰਨੇ ਗੇਟਾਂ ਨੂੰ ਵਿਦਿਆਰਥੀ ਬੰਦ ਰੱਖਣਗੇ।

ਇਸ ਦੇ ਲਈ 21 ਨਵੰਬਰ ਨੂੰ 'ਪੰਜਾਬ ਬਚਾਓ ਮੋਰਚੇ' ਦੀ ਆਪਣੀ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ। ਪੰਜਾਬ ਯੂਨੀਵਰਸਿਟੀ ਬਚਾਓ ਦੇ ਆਗੂਆਂ ਨੇ ਕਿਹਾ ਕਿ  26 ਨਵੰਬਰ ਦੇ ਪ੍ਰਦਰਸ਼ਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।   

ਇਸ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਸੀ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ।ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ।

  

Related Post