ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਅਮਰੀਕਾ ਤੋਂ ਪਰਤਿਆ ਸੀ ਨੌਜਵਾਨ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਖੇ ਇੱਕ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਨੂੰ ਤੁਰੰਤ ਹੀ ਇਕਾਂਤਵਾਸ ਵਿੱਚ ਕਰ ਦਿੱਤਾ ਗਿਆ ਹੈ।

By  Aarti December 29th 2022 02:56 PM

ਚੰਡੀਗੜ੍ਹ: ਚੰਡੀਗੜ੍ਹ ’ਚ ਕੋਰੋਨਾ ਵਾਇਰਸ ਦੀ ਐਂਟਰੀ ਹੋ ਗਈ ਹੈ। ਦੱਸ ਦਈਏ ਕਿ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਖੇ ਇੱਕ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਨੂੰ ਤੁਰੰਤ ਹੀ ਇਕਾਂਤਵਾਸ ਵਿੱਚ ਕਰ ਦਿੱਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਕੋਰੋਨਾ ਪਾਜ਼ੀਟਿਵ ਆਇਆ ਵਿਦਿਆਰਥੀ ਅਮਰੀਕਾ ਤੋਂ ਪਰਤਿਆ ਸੀ। ਅਕਾਦਮਿਕ ਅਸਾਈਨਮੈਂਟ ਲਈ ਵਿਦਿਆਰਥੀ ਅਮਰੀਕਾ ਗਿਆ ਸੀ। ਫਿਲਹਾਲ ਵਿਦਿਆਰਥੀ ਨੂੰ ਪੰਜਾਬ ਯੂਨੀਵਰਸਿਟੀ ਦੇ ਗੈਸਟ ਹਾਉਸ ਚ 2 ਜਨਵਰੀ ਤੱਕ ਇਕਾਂਤਵਾਸ ਚ ਰੱਖਿਆ ਗਿਆ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਿਦਿਆਰਥੀ 26 ਦਸੰਬਰ ਨੂੰ ਅਮਰੀਕਾ ਤੋਂ ਵਾਪਸ ਆਇਆ ਸੀ। ਜਿਸਦਾ ਦਿੱਲੀ ਏਅਰਪੋਰਟ ’ਤੇ 26 ਦਸੰਬਰ ਨੂੰ ਕੋਵਿਡ ਟੈਸਟ ਹੋਇਆ ਸੀ। ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਕਾਬਿਲੇਗੌਰ ਹੈ ਕਿ ਚੀਨ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਜ਼ੋਰਾਂ ਉੱਤੇ ਹੈ। ਚੀਨ ਵਿੱਚ ਲੱਖਾਂ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹਨ। ਉਥੇ ਹੀ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਉੱਤੇ ਕੋਰੋਨਾ ਵਾਇਰਸ ਦਾ ਅਟੈਕ ਮੁੜ ਸ਼ੁਰੂ ਹੋ ਗਿਆ ਹੈ।

< face="Raleway, sans-serif">-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ
< face="Raleway, sans-serif">

Related Post