Punjab Budget Session: ਬਜਟ ਇਜਲਾਸ ਦੇ ਤੀਜੇ ਦਿਨ ਵੀ ਹੋਇਆ ਹੰਗਾਮਾ, 9 ਮਾਰਚ ਤੱਕ ਮੁਲਤਵੀ ਸਦਨ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਸਦਨ ਦੀ ਕਾਰਵਾਈ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਫਿਲਹਾਲ ਸਦਨ ਦੀ ਕਾਰਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

By  Aarti March 7th 2023 09:22 AM -- Updated: March 7th 2023 03:46 PM

Punjab Budget Session: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਵੀ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਸਦਨ ਦੀ ਕਾਰਵਾਈ ਨੂੰ ਫਿਲਹਾਲ 9 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।  


ਦੱਸ ਦਈਏ ਕਿ ਬੀਤੇ ਦਿਨ ਸਦਨ ’ਚ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਹਾਲਾਂਕਿ ਅਜੇ ਵੀ ਕਾਂਗਰਸੀ ਵਿਧਾਇਕ ਸੀਐੱਮ ਭਗਵੰਤ ਮਾਨ ਤੋਂ ਮੁਆਫੀ ਦੀ ਮੰਗ ’ਤੇ ਬਜਿੱਦ ਹਨ। ਜਿਸ ਦੇ ਚੱਲਦੇ ਕਾਂਗਰਸੀ ਵਿਧਾਇਕ ਕਾਰਵਾਈ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਪੀਕਰ ਦੇ ਨਾਲ ਮੁਲਾਕਾਤ ਕਰਨਗੇ।


ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲੇ ਦੇ ਮਾਪੇ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਪੰਜਾਬ ਵਿਧਾਨਸਭਾ ਦੇ ਬਾਹਰ ਧਰਨੇ ’ਤੇ ਬੈਠ ਚੁੱਕੇ ਹਨ। ਧਰਨੇ  ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮਜ਼ਬੂਰੀ ਕਰਕੇ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਪਿਛਲੇ 10 ਮਹੀਨਿਆਂ ਤੋਂ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੂੰ ਅਜੇ ਤੱਕ ਇਨਸਾਫ ਮਿਲਣ ਦੀ ਉਮੀਦ ਨਹੀਂ ਦਿਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਮੂਸੇਵਾਲੇ ਦੇ ਮਾਪਿਆਂ ਵੱਲੋਂ ਮਾਮਲੇ ’ਚ ਸ਼ਾਮਲ ਮਾਸਟਰਮਾਇੰਡ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਬੀਤੇ ਦਿਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ। ਦੋਹਾਂ ਵਿਚਾਲੇ ਭ੍ਰਿਸ਼ਟਾਚਾਰ ਨੂੰ ਲੈ ਕੇ ਬਹਿਸ ਹੋਈ। ਇਸ ਬਹਿਸ ਤੋਂ ਬਾਅਦ ਜਿੱਥੇ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਉੱਥੇ ਹੀ ਦੂਜੇ ਪਾਸੇ ਕਾਂਗਰਸੀ ਵਿਧਾਇਕਾਂ ਨੇ ਕਾਰਵਾਈ ਦਾ ਬਾਇਕਾਟ ਕਰ ਦਿੱਤਾ ਸੀ। 

10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ: ਦੱਸ ਦਈਏ ਕਿ ਇਹ ਬਜਟ ਇਜਲਾਸ 24 ਮਾਰਚ ਤੱਕ ਦੋ ਹਿੱਸਿਆਂ ’ਚ 8 ਦਿਨ ਤੱਕ ਚੱਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2023-24 ਵਰ੍ਹੇ ਦਾ ਬਜਟ 10 ਮਾਰਚ ਨੂੰ ਪੇਸ਼ ਕਰਨਗੇ।

ਇਹ ਵੀ ਪੜ੍ਹੋ: Hola Mohalla in Sri Anandpur Sahib: ਸ੍ਰੀ ਅਨੰਦਪੁਰ ਸਾਹਿਬ ’ਚ ਅੱਜ ਹੋਲੇ ਮਹੱਲੇ ਦਾ ਦੂਜਾ ਦਿਨ, ਸੰਗਤਾਂ ਦਾ ਉਮੜਿਆ ਸੈਲਾਬ

Related Post