Punjab Vidhan Sabha Budget session: ਪੰਜਾਬ ਬਜਟ ਸੈਸ਼ਨ ਬੁਲਾਉਣ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਰਾਜਪਾਲ ਵੱਲੋਂ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਹੈ। ਹੁਣ ਸੁਪਰੀਮ ਕੋਰਟ ’ਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਫੈਸਲਾ ਹੋਏਗਾ। ਇਸ ਸਬੰਧੀ ਸੁਣਵਾਈ ਅੱਜ ਸੁਪਰੀਮ ਕੋਰਟ ’ਚ 3:30 ਵਜੇ ਹੋਵੇਗੀ।

By  Aarti February 28th 2023 01:01 PM

Punjab Vidhan Sabha Budget session: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਰਾਜਪਾਲ ਵੱਲੋਂ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਹੈ। ਹੁਣ ਸੁਪਰੀਮ ਕੋਰਟ ’ਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਫੈਸਲਾ ਹੋਏਗਾ। ਇਸ ਸਬੰਧੀ ਸੁਣਵਾਈ ਅੱਜ ਸੁਪਰੀਮ ਕੋਰਟ ’ਚ 3:30 ਵਜੇ ਹੋਵੇਗੀ। 

ਦੱਸ ਦਈਏ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਨੇ ਅੰਤਰਿਮ ਰਾਹਤ ਦੀ ਵੀ ਅਪੀਲ ਕੀਤੀ ਹੈ ਤਾਂ ਤੈਅ ਸਮੇਂ ਦੇ ਮੁਤਾਬਿਕ ਬਜਟ ਸੈਸ਼ਨ ਨੂੰ ਸ਼ੁਰੂ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ 3 ਮਾਰਚ ਨੂੰ ਬਜਟ ਸੈਸ਼ਨ ਸ਼ੁਰੂ ਕੀਤਾ ਜਾਣਾ ਹੈ ਪਰ ਸਿਰਫ 2 ਦਿਨ ਦਾ ਸਮਾਂ ਰਹਿਣ ਦੇ ਬਾਵਜੁਦ ਵੀ ਹੁਣ ਤੱਕ ਇਸਦੀ ਇਜ਼ਾਜਤ ਨਹੀਂ ਮਿਲੀ ਹੈ। 

ਕਾਬਿਲੇਗੌਰ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਨੂੰ ਲੈ ਕੇ ਸਵਾਲ ਚੁੱਕੇ ਸੀ ਜਿਸ ’ਤੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕ ਦਿੱਤੇ ਜਿਸ ਤੋਂ ਬਾਅਦ ਮਾਮਲਾ ਕਾਫੀ ਭੱਖ ਗਿਆ। ਫਿਰ ਪੰਜਾਬ ਦੇ ਰਾਜਪਾਲ ਨੇ ਇਹ ਗੱਲ ਆਖ ਕਿ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਹ ਕਾਨੂੰਨੀ ਮਾਹਰਾਂ ਨਾਲ ਸਲਾਹ ਲੈਣ ਤੋਂ ਬਾਅਦ ਹੀ ਸੈਸ਼ਨ ਨੂੰ ਪ੍ਰਵਾਨਗੀ ਦੇਣਗੇ। 

ਇਹ ਵੀ ਪੜ੍ਹੋ: Former MLA Madan Lal Jalalpur : ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨਾਮਜ਼ਦ, ਲੁੱਕ ਆਊਟ ਨੋਟਿਸ ਜਾਰੀ

Related Post