Punjab Vidhan Sabha Monsoon Session ਦੀਆਂ ਤਰੀਕਾਂ ਐਲਾਨ; AAP ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਸੈਸ਼ਨ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਸੈਸ਼ਨ ਦੀਆਂ ਤਰੀਕਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਇਲਜਾਸ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਆਖਰੀ ਇਜਲਾਸ ਹੋਵੇਗਾ।

By  Aarti July 21st 2026 03:19 PM -- Updated: July 21st 2026 04:48 PM

Punjab Vidhan Sabha Monsoon Session : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਸੈਸ਼ਨ ਦੀਆਂ ਤਰੀਕਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਇਲਜਾਸ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਆਖਰੀ ਇਜਲਾਸ ਹੋਵੇਗਾ।

ਮਾਨਸੂਨ ਸੈਸ਼ਨ 3 ਤੋਂ 10 ਅਗਸਤ ਤੱਕ ਹੋਵੇਗਾ

ਸੀਐੱਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮਾਨਸੂਨ ਸੈਸ਼ਨ 3 ਤੋਂ 10 ਅਗਸਤ ਤੱਕ ਹੋਵੇਗਾ। ਕਈ ਆਰਡੀਨੈਂਸ ਅਤੇ ਬਿੱਲ ਪਾਸ ਕੀਤੇ ਜਾਣਗੇ। 

ਵਿਰੋਧੀ ਪਾਰਟੀਆਂ ਵੱਲੋਂ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਜਾ ਸਕਦਾ ਹੈ। ਨਾਲ ਹੀ ਬੇਅਦਬੀ ਕਾਨੂੰਨ ’ਚ ਸੋਧ ਲਈ ਸਰਕਾਰ ਮੁਹਲਤ ਵੀ ਮੰਗ ਸਕਦੀ ਹੈ। 

ਵਿੱਤੀ ਸਾਲ 2026-27 ਲਈ ਸਪਲੀਮੈਂਟਰੀ ਬਜਟ

ਸੂਤਰਾਂ ਦੇ ਮੁਤਾਬਿਕ ਇਸ ਵਿੱਚ ਵਿੱਤੀ ਸਾਲ 2026-27 ਲਈ ਸਪਲੀਮੈਂਟਰੀ ਬਜਟ, ਆਰਡੀਨੈਂਸਾਂ ਨੂੰ ਬਦਲਣ ਵਾਲੇ ਬਿੱਲ ਅਤੇ ਹੋਰ ਮਹੱਤਵਪੂਰਨ ਵਿਧਾਨਕ ਕੰਮ ਸ਼ਾਮਲ ਹੋਣਗੇ। ਇਸ ਪੂਰਕ ਬਜਟ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। 

ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦਾ ਦੂਜਾ ਸੈਸ਼ਨ 30 ਅਪ੍ਰੈਲ ਨੂੰ ਹੋਇਆ ਸੀ। ਉਸੇ ਦਿਨ, ਵਿਧਾਨ ਸਭਾ ਅਤੇ ਕੌਂਸਲ ਦੀਆਂ ਮੀਟਿੰਗਾਂ ਸਮਾਪਤ ਹੋਣ ਤੋਂ ਬਾਅਦ, ਦੋਵੇਂ ਸਦਨਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਅੰਤ ਵਿੱਚ ਸੈਸ਼ਨ 7 ਮਈ ਨੂੰ ਮੁਲਤਵੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  : Farmer Protest Live Updates : ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਵੱਡੀ ਖ਼ਬਰ; ਮੰਗਾਂ ਨੂੰ ਲੈ ਕੇ ਬਣੀ ਸਹਿਮਤੀ

Related Post