Punjab Vidhan Sabha Special Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁਲਤਵੀ ,ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

Punjab Vidhan Sabha Special Session : ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਸ਼ੁਰੂ ਹੋਇਆ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਸਮਾਪਤ ਹੋ ਗਈ। ਇਸ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਦੇ ਨਾਲ-ਨਾਲ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ 11 ਜੁਲਾਈ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ

By  Shanker Badra July 10th 2025 12:22 PM

Punjab Vidhan Sabha Special Session : ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਸ਼ੁਰੂ ਹੋਇਆ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਸਮਾਪਤ ਹੋ ਗਈ। ਇਸ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਦੇ ਨਾਲ-ਨਾਲ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ 11 ਜੁਲਾਈ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਹਾਲਾਂਕਿ, ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਇਹ ਸੈਸ਼ਨ ਬੁਲਾਇਆ ਗਿਆ ਹੈ ਪਰ ਸੈਸ਼ਨ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੱਲ੍ਹ ਜੋ ਬਿੱਲ ਲਿਆਂਦਾ ਜਾਣਾ ਹੈ, ਉਸ ਦੀ ਸਾਨੂੰ ਅਜੇ ਤੱਕ ਬਿੱਲ ਦੀ ਕੋਈ ਕਾਪੀ ਨਹੀਂ ਮਿਲੀ ਹੈ। ਜੇਕਰ ਸਰਕਾਰ ਇਸ ਮਾਮਲੇ ਪ੍ਰਤੀ ਗੰਭੀਰ ਹੁੰਦੀ ਤਾਂ ਉਹ ਸਾਨੂੰ ਇੱਕ ਜਾਂ ਦੋ ਦਿਨ ਪਹਿਲਾਂ ਬਿੱਲ ਦੀ ਕਾਪੀ ਦਿੰਦੀ। ਜਿਸ ਦਾ ਅਸੀਂ ਅਧਿਐਨ ਕੀਤਾ ਹੁੰਦਾ।

ਉਨ੍ਹਾਂ ਕਿਹਾ ਕਿ ਅਸੀਂ ਸਪੀਕਰ ਨੂੰ ਸੈਸ਼ਨ ਦੀ ਮਿਆਦ ਵਧਾਉਣ ਦੀ ਬੇਨਤੀ ਕੀਤੀ ਸੀ। ਇੱਕ ਦਿਨ ਕਾਨੂੰਨ ਵਿਵਸਥਾ ਅਤੇ ਇੱਕ ਦਿਨ ਲੈਂਡ ਪੂਲਿੰਗ ਦੇ ਮੁੱਦੇ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਪਛਾਣ "ਜੈ ਜਵਾਨ, ਜੈ ਕਿਸਾਨ" ਹੈ। ਜਵਾਨਾਂ ਦੀ ਪਛਾਣ ਮੋਦੀ ਨੇ ਖਤਮ ਕਰ ਦਿੱਤੀ ਹੈ ,ਕਿਸਾਨਾਂ ਨੂੰ ਇਨ੍ਹਾਂ ਨੇ ਖਤਮ ਕਰ ਦੇਣਾ ਹੈ। ਇਸ ਦੇ ਨਾਲ ਹੀ ਲੈਂਡ ਪੂਲਿੰਗ ਤਹਿਤ ਜ਼ਮੀਨ ਪ੍ਰਾਪਤ ਕਰਨ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਲੋਕ ਪਿੰਡਾਂ ਨੂੰ ਲੁੱਟਣ ਆਏ ਹਨ। ਡੰਡੇ ਲੈ ਕੇ ਕੋਠਿਆਂ 'ਤੇ ਆ ਜਾਵੋ , ਇੱਕ ਵੀ ਮਰਲਾ ਜ਼ਮੀਨ ਉਨ੍ਹਾਂ ਨੂੰ ਨਹੀਂ ਦੇਣੀ ਹੈ।

ਬੇਅਦਬੀ ਦੇ ਦੋਸ਼ੀਆਂ ਲਈ ਬਣੇਗੀ ਸਖ਼ਤ ਸਜ਼ਾ 

ਇਸ ਸੈਸ਼ਨ ਦੇ ਦੂਜੇ ਸੈਸ਼ਨ ਵਿੱਚ ਬੇਅਦਬੀ ਮਾਮਲੇ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਵਾਲਾ ਇੱਕ ਨਵਾਂ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਵਿੱਚ ਸਖ਼ਤ ਸਜ਼ਾ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹਾਲਾਂਕਿ, ਹੁਣ ਤੱਕ ਇਸ ਗੱਲ 'ਤੇ ਬਹਿਸ ਚੱਲ ਰਹੀ ਹੈ ਕਿ ਸਜ਼ਾ ਮੌਤ ਹੋਵੇਗੀ ਜਾਂ ਉਮਰ ਕੈਦ। ਇਹ ਪਤਾ ਲੱਗਾ ਹੈ ਕਿ ਬੇਸ਼ੱਕ ਬੀਐਨਐਸ ਦੀ ਧਾਰਾ 298 ਅਤੇ 299 ਵਿੱਚ ਬੇਅਦਬੀ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ਲਈ ਕਾਨੂੰਨ ਹਨ ਪਰ ਸਰਕਾਰ ਇਸ ਵਿੱਚ ਸਖ਼ਤ ਕਾਨੂੰਨ ਬਣਾਉਣਾ ਚਾਹੁੰਦੀ ਹੈ। ਜੇਕਰ ਸਰਕਾਰ ਆਪਣਾ ਕਾਨੂੰਨ ਬਣਾਉਂਦੀ ਹੈ ਤਾਂ ਇਸਨੂੰ ਰਾਜਪਾਲ ਅਤੇ ਫਿਰ ਰਾਸ਼ਟਰਪਤੀ ਕੋਲ ਪ੍ਰਵਾਨਗੀ ਲਈ ਵੀ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਇਸ ਸਬੰਧੀ ਕਾਨੂੰਨ ਬਣਾਏ ਗਏ ਸਨ।

Related Post