Punjab News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ,ਵਿਰੋਧੀ ਧਿਰ ਨੇ ਬਿੱਲ ਤੇ ਚਰਚਾ ਕਰਨ ਲਈ ਮੰਗਿਆ ਸਮਾਂ

Punjab News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਤੀਜਾ ਦਿਨ ਅੱਜ ਖਤਮ ਹੋ ਗਿਆ ਹੈ। ਸਦਨ ਦੀ ਕਾਰਵਾਈ ਮੰਗਲਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ 'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025' 'ਤੇ ਵੀ ਕੱਲ੍ਹ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨਾਲ ਸਬੰਧਤ ਬਿੱਲ ਪੇਸ਼ ਕੀਤਾ

By  Shanker Badra July 14th 2025 05:10 PM

Punjab News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਤੀਜਾ ਦਿਨ ਅੱਜ ਖਤਮ ਹੋ ਗਿਆ ਹੈ। ਸਦਨ ਦੀ ਕਾਰਵਾਈ ਮੰਗਲਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ  'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025' 'ਤੇ ਵੀ ਕੱਲ੍ਹ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨਾਲ ਸਬੰਧਤ ਬਿੱਲ ਪੇਸ਼ ਕੀਤਾ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੈਂ ਵਿਧਾਨ ਸਭਾ ਵਿੱਚ ਬੇਅਦਬੀ ਨਾਲ ਸਬੰਧਤ ਕਾਨੂੰਨ ਦਾ ਪ੍ਰਸਤਾਵ ਪੇਸ਼ ਕੀਤਾ। ਹਾਲਾਂਕਿ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਦੇ ਵਿਸ਼ੇ 'ਤੇ ਕੱਲ ਬਹਿਸ ਕੀਤੀ ਜਾਵੇ। ਉਨ੍ਹਾਂ ਨੂੰ ਇਸ ਮੁੱਦੇ 'ਤੇ ਤਿਆਰੀ ਕਰਨੀ ਹੈ। ਇਹ ਵਿਸ਼ਾ ਅਜਿਹਾ ਹੈ ਪੂਰੀ ਮਨੁੱਖਤਾ ਜੁੜੀ ਹੋਈ ਹੈ। ਅਸੀਂ ਇਸਦੀ ਡਿਬੇਟ ਅੱਗੇ ਕਰ ਦਿੱਤੀ ਹੈ। ਕੱਲ੍ਹ ਜੋ ਵੀ ਬੋਲੇਗਾ, ਉਚਿਤ ਹੀ ਬੋਲੇਗਾ, ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋਵੇਗਾ। ਪੰਜਾਬ ਪਹਿਲਾ ਸੂਬਾ ਹੈ, ਜੋ ਆਪਣਾ ਬਿੱਲ ਲਿਆ ਰਿਹਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਸੀ। ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ।

Related Post